ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕਾ ਤੇ ਇਰਾਨ ਵਿਚਾਲੇ ਵਧਦੇ ਤਣਾਅ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿਦੇਸ਼ ਮੰਤਰੀ ਐਸ.ਜੇ. ਸ਼ੰਕਰ ਨੂੰ ਫਿਰ ਅਪੀਲ ਕੀਤੀ ਹੈ। ਕੈਪਟਨ ਨੇ ਕਿਹਾ ਕਿ ਖਾੜੀ ਮੁਲਕਾਂ ‘ਚ ਰਹਿੰਦੇ 10 ਮਿਲੀਅਨ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਾਰਗਰ ਕਦਮ ਚੁੱਕੇ ਜਾਣ। ਕੈਪਟਨ ਵਲੋਂ ਇਹ ਟਵੀਟ ਇਰਾਕ ਵਲੋਂ ਅਮਰੀਕੀ ਏਅਰਬੇਸ ‘ਤੇ ਦਾਗੀਆਂ ਗਈਆਂ ਮਿਜ਼ਾਈਲਾਂ ਤੋਂ ਬਾਅਦ ਕੀਤਾ ਗਿਆ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਕੈਪਟਨ ਵਲੋਂ ਟਵੀਟ ਕਰਕੇ ਪ੍ਰਧਾਨ ਮੰਤਰੀ ਮੋਦੀ ਨੂੰ ਭਾਰਤੀਆਂ ਦੀ ਸੁਰੱਖਿਆ ਸਬੰਧੀ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਸੀ।
Check Also
ਭਾਰਤ ਅਤੇ ਮਾਲਦੀਵ ਵਿਚਾਲੇ ਕਰੰਸੀ ਅਦਲਾ-ਬਦਲੀ ਸਮਝੌਤਾ
ਪੀਐਮ ਨਰਿੰਦਰ ਮੋਦੀ ਨੇ ਮਾਲਦੀਵ ਨੂੰ 40 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਨਵੀਂ ਦਿੱਲੀ/ਬਿਊਰੋ …