Breaking News
Home / ਪੰਜਾਬ / ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅਰੂਸਾ ਦੀ ਮੌਜੂਦਗੀ ਸਬੰਧੀ ਆਮ ਆਦਮੀ ਪਾਰਟੀ ਨੇ ਚੁੱਕੇ ਸਵਾਲ

ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅਰੂਸਾ ਦੀ ਮੌਜੂਦਗੀ ਸਬੰਧੀ ਆਮ ਆਦਮੀ ਪਾਰਟੀ ਨੇ ਚੁੱਕੇ ਸਵਾਲ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਰਹਿ ਰਹੀ ਪਾਕਿਸਤਾਨੀ ਨਾਗਰਿਕ ਅਰੂਸਾ ਆਲਮ ਦੀ ਮੌਜੂਦਗੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਚੀਮਾ ਨੇ ਕਿਹਾ ਕਿ ਕੋਈ ਵੀ ਪਾਕਿਸਤਾਨੀ ਨਾਗਰਿਕ ਸੀਮਤ ਸਮੇਂ ਤੋਂ ਬਾਅਦ ਭਾਰਤ ‘ਚ ਨਹੀਂ ਰਹਿ ਸਕਦਾ ਤੇ ਜੇ ਕੋਈ ਜ਼ਿਆਦਾ ਦਿਨ ਠਹਿਰਦਾ ਵੀ ਹੈ ਤਾਂ ਉਸ ਨੂੰ ਲੰਮੀ ਕਾਨੂੰਨੀ ਪ੍ਰਕਿਰਿਆ ‘ਚੋਂ ਨਿਕਲਣਾ ਪੈਂਦਾ ਹੈ ਪਰ ਮੁੱਖ ਮੰਤਰੀ ਦੀ ਇਸ ਮਹਿਲਾ ਦੋਸਤ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਰ.ਐੱਸ.ਐੱਸ. ਅਤੇ ਭਾਜਪਾ ਦੀ ਬੋਲੀ ਬੋਲਦੇ ਹਨ। ਇਸ ਕਰਕੇ ਕੇਂਦਰ ਸਰਕਾਰ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਾਕਿਸਤਾਨੀ ਦੋਸਤ ਨੂੰ ਰਾਹਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤੇ ਕੇਂਦਰ ਸਰਕਾਰ ਨੂੰ ਅਰੂਸਾ ਦੇ ਮਾਮਲੇ ‘ਤੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੇ ਆਗੂ ਨੇ ਸੂਬੇ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਲੀਹ ਤੋਂ ਲਹਿਣ ਦੇ ਦੋਸ਼ ਵੀ ਲਾਏ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …