ਐਸ.ਜੀ.ਪੀ.ਸੀ. ਨੇ ਪੁਲਿਸ ਨੂੰ ਕੀਤੀ ਸ਼ਿਕਾਇਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਮਿੰਦਰ ਸਾਹਿਬ ਦੀ ਪਰਿਕਰਮਾ ‘ਚ ਨੱਚਦੀ ਇਕ ਬੱਚੀ ਦਾ ਵੀਡੀਓ ਵਾਇਰਲ ਹੋਇਆ ਹੈ। ਟਿਕਟੌਕ ‘ਤੇ ਪਾਈ ਇਸ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਸਖਤ ਨੋਟਿਸ ਲਿਆ ਗਿਆ ਹੈ। ਐਸ.ਜੀ.ਪੀ.ਸੀ. ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਕੋਲ ਟਿਕਟੌਕ ਬਣਾਉਣ ਵਾਲਿਆਂ ਖਿਲਾਫ ਸ਼ਿਕਾਇਤ ਦਿੱਤੀ ਗਈ ਤੇ ਇਸ ‘ਤੇ ਸਖ਼ਤ ਕਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਸ੍ਰੀ ਹਰਮਿੰਦਰ ਸਾਹਿਬ ਕੰਪਲੈਕਸ ‘ਚ ਫੋਟੋਗ੍ਰਾਫੀ ‘ਤੇ ਪਾਬੰਦੀ ਲਾਈ ਗਈ ਹੈ। ਇਸ ਸਬੰਧੀ ਸੂਚਨਾ ਬੋਰਡ ਵੀ ਲਗਾਏ ਗਏ ਹਨ ਤੇ ਪਰਿਕਰਮਾ ‘ਚ ਤਾਇਨਾਤ ਸੇਵਾਦਾਰ ਵੀ ਇਸ ਸਬੰਧੀ ਪੂਰਾ ਧਿਆਨ ਰੱਖਦੇ ਹਨ। ਪਰ ਫਿਰ ਵੀ ਕਈ ਵਾਰ ਅਜਿਹੀਆਂ ਘਟਨਾਵਾਂ ਹੋ ਜਾਂਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਦੀਆਂ ਹਰਕਤਾਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …