ਇਮਰਾਨ ਖਾਨ ਨੇ ਕਿਹਾ – ਪਹਿਲਾਂ ਕੀਤੀਆਂ ਗਲਤੀਆਂ ਨੂੰ ਨਹੀਂ ਦੁਹਰਾਵਾਂਗੇ
ਇਸਲਾਮਾਬਾਦ/ਬਿਊਰੋ ਨਿਊਜ਼
ਅਮਰੀਕਾ ਅਤੇ ਈਰਾਨ ਦਰਮਿਆਨ ਤਣਾਅ ਦੇ ਚੱਲਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਪਾਕਿਸਤਾਨ ਕਿਸੇ ਹੋਰ ਦੇ ਯੁੱਧ ‘ਚ ਸ਼ਾਮਲ ਨਹੀਂ ਹੋਵੇਗਾ, ਕਿਉਂਕਿ ਉਹ ਪਹਿਲਾਂ ਹੀ ਅਜਿਹੀਆਂ ਗ਼ਲਤੀਆਂ ਕਰ ਚੁੱਕਾ ਹੈ। ਇਮਰਾਨ ਨੇ ਕਿਹਾ ਕਿ ਉਹ ਹੋਰ ਦੇਸ਼ਾਂ ਵਿਚਾਲੇ ਪੈਦਾ ਹੋਏ ਮਤਭੇਦਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰੇਗਾ। ਪਾਕਿ ਪ੍ਰਧਾਨ ਮੰਤਰੀ ਨੇ ਅਮਰੀਕਾ ਅਤੇ ਈਰਾਨ ਵਿਚਾਲੇ ਇੱਕ ਵਾਰ ਫਿਰ ਵਿਚੋਲਗੀ ਕਰਨ ਦੀ ਪੇਸ਼ਕਸ਼ ਕਰਦਿਆਂ ਕਿਹਾ ਕਿ ਮੈਂ ਅੱਜ ਆਪਣੀ ਵਿਦੇਸ਼ ਨੀਤੀ ਦਾ ਜ਼ਿਕਰ ਕਰਨਾ ਚਾਹਾਂਗਾ ਕਿ ਹੋਰ ਦੇਸ਼ਾਂ ਦੇ ਯੁੱਧ ‘ਚ ਸ਼ਾਮਲ ਹੋਣ ਦੀਆਂ ਆਪਣੀਆਂ ਪਹਿਲਾਂ ਦੀਆਂ ਗ਼ਲਤੀਆਂ ਨੂੰ ਨਹੀਂ ਦੁਹਰਾਵਾਂਗੇ। ਉਨ੍ਹਾਂ ਕਿਹਾ ਕਿ ਈਰਾਨ-ਸਾਊਦੀ ਅਰਬ ਅਤੇ ਅਮਰੀਕਾ-ਈਰਾਨ ਵਿਚਾਲੇ ਜਾਰੀ ਮਤਭੇਦਾਂ ਨੂੰ ਦੂਰ ਕਰਨ ਲਈ ਪਾਕਿਸਤਾਨ ਹਰ ਸੰਭਵ ਮਦਦ ਦੀ ਕੋਸ਼ਿਸ਼ ਕਰੇਗਾ। ਇਮਰਾਨ ਨੇ ਕਿਹਾ ਕਿ ਉਨ੍ਹਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੀ ਈਰਾਨ ਅਤੇ ਅਮਰੀਕਾ ਵਿਚਾਲੇ ਮਤਭੇਦਾਂ ਨੂੰ ਦੂਰ ਕਰਨ ਲਈ ਵਿਚੋਲਗੀ ਕਰਨ ਦੀ ਪੇਸ਼ਕਸ਼ ਕੀਤੀ ਹੈ।
Check Also
ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਆਪਣੇ ਪੁੱਤਰ ਹੰਟਰ ਨੂੰ ਦਿੱਤੀ ਮਾਫੀ
ਹੰਟਰ ਨੂੰ ਦੋ ਦਿਨ ਬਾਅਦ ਮਿਲਣ ਵਾਲੀ ਸੀ ਸਜ਼ਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ …