ਬਠਿੰਡਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵੱਲੋਂ ਅੱਜ ਬਠਿੰਡਾ ਵਿਚ ਅਕਾਲੀ ਦਲ ਦੇ ਤਲਵੰਡੀ ਸਾਬੋ ਤੋਂ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿਛਲੇ ਦਿਨੀਂ ਸੀਬੀਆਈ ਨੇ ਉਨ੍ਹਾਂ ਖ਼ਿਲਾਫ ਕੇਸ ਦਰਜ ਕੀਤਾ ਸੀ। ਅੱਜ ਪ੍ਰਦਰਸ਼ਨ ਵਿਚ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ। ਇਸ ਪ੍ਰਦਰਸ਼ਨ ਵਿਚ ਸੈਂਕੜਿਆਂ ਦੀ ਤਦਾਦ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਪੁੱਜੇ ਹੋਏ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਪੰਜਾਬ ਕਾਂਗਰਸ ਦੀ ਨਵੀਂ ਇੰਚਾਰਜ ਆਸ਼ਾ ਕੁਮਾਰੀ ਖ਼ਿਲਾਫ ਵੀ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜਿਸ ਦਾ ਨਾਮ ਪਹਿਲਾਂ ਹੀ ਜ਼ਮੀਨ ਘਪਲੇ ਵਿਚ ਬੋਲ ਰਿਹਾ ਹੈ, ਉਹ ਪੰਜਾਬ ਦਾ ਕੀ ਭਲਾ ਕਰਨਗੇ। ਆਮ ਆਦਮੀ ਪਾਰਟੀ ਦੀ ਆਗੂ ਬਲਵਿੰਦਰ ਕੌਰ ਨੇ ਕਿਹਾ ਕਿ ਜੀਤ ਮਹਿੰਦਰ ਸਿੰਘ ਸਿੱਧੂ ਪਹਿਲਾਂ ਕਾਂਗਰਸ ਦੇ ਵਿਧਾਇਕ ਸੀ ਤੇ ਹੁਣ ਕੇਸ ਦਾ ਡਰ ਹੋਣ ਕਾਰਨ ਹੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ।
ਉਨ੍ਹਾਂ ਕਿਹਾ ਕਿ ਸੀਬੀਆਈ ਵੱਲੋਂ ਕੇਸ ਦਰਜ ਕਰਨ ਦੇ ਬਾਵਜੂਦ ਉਹ ਸ਼ਰੇਆਮ ਘੁੰਮ ਰਹੇ ਹਨ। ਆਪ ਆਗੂ ਨੇ ਮੰਗ ਕੀਤੀ ਕਿ ਜਲਦ ਤੋਂ ਜਲਦ ਸਿੱਧੂ ਦੀ ਗ੍ਰਿਫਤਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਪੰਜਾਬ ਨੂੰ ਭ੍ਰਿਸ਼ਟਚਾਰ ਤੇ ਨਸ਼ਾ ਮੁਕਤ ਕਰਨਾ ਹੈ ਤੇ ਇਸ ਲਈ ‘ਆਪ’ ਕੰਮ ਕਰ ਰਹੀ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …