ਡੇਢ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ
ਅੰਮ੍ਰਿਤਸਰ/ਬਿਊਰੋ ਨਿਊਜ਼
ਚਰਚਿਤ ਗੈਂਗਸਟਰ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਨੂੰ ਹਥਿਆਰਾਂ ਤੇ ਹੈਰੋਇਨ ਦੇ ਮਾਮਲੇ ਵਿੱਚ ਅੰਮ੍ਰਿਤਸਰ ਦੇ ਐਡੀਸ਼ਨਲ ਸੈਸ਼ਨ ਜੱਜ ਐਸ.ਐਸ. ਬਾਜਵਾ ਨੇ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਨਾਲ ਹੀ ਡੇਢ ਲੱਖ ਰੁਪਏ ਜੁਰਮਾਨਾ ਵੀ ਕੀਤਾ ਹੈ। ਜ਼ਿਕਰਯੋਗ ਕਿ ਜੁਲਾਈ 2015 ਵਿੱਚ ਕੱਥੂਨੰਗਲ ਥਾਣੇ ਦੀ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਗੈਂਗਸਟਰ ਤੋਂ ਹੈਰੋਇਨ ਤੇ ਹਥਿਆਰ ਬਰਾਮਦ ਕੀਤੇ ਸਨ। ਇਸ ਦੌਰਾਨ ਮਜੀਠਾ ਨੇੜੇ ਹੋਏ ਮੁਕਾਬਲੇ ਵਿੱਚ ਦੋ ਪੁਲਿਸ ਕਾਂਸਟੇਬਲ ਜ਼ਖ਼ਮੀ ਵੀ ਹੋਏ ਸਨ। ਇਸ ਸਬੰਧੀ ਸਾਢੇ ਚਾਰ ਸਾਲ ਤੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ। ਸਬੂਤਾਂ ਦੀ ਘਾਟ ਕਾਰਨ ਜੱਗੂ ਭਗਵਾਨਪੁਰੀਆ ਦੇ ਕੁਝ ਸਾਥੀਆਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ ਪਰ ਜੱਗੂ ਭਗਵਾਨਪੁਰੀਆ ਨੂੰ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਧਿਆਨ ਰਹੇ ਕਿ ਜੱਗੂ ਭਗਵਾਨਪੁਰੀਆ ਨੂੰ ਲੈ ਕੇ ਬਿਕਰਮ ਮਜੀਠੀਆ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਿਚਕਾਰ ਤਿੱਖੀ ਬਿਆਨਬਾਜ਼ੀ ਵੀ ਹੁੰਦੀ ਰਹੀ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …