ਮਰਾਸੀ ਭਾਈਚਾਰੇ ਦੀਆਂ ਮਹਿਲਾਵਾਂ ਖਿਲਾਫ ਕੀਤੀ ਇਤਰਾਜ਼ਯੋਗ ਟਿੱਪਣੀ
ਚੰਡੀਗੜ੍ਹ/ਬਿਊਰੋ ਨਿਊਜ਼
ਮਹਿਲਾਵਾਂ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿਚ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਵਿਵਾਦਾਂ ਵਿਚ ਘਿਰ ਗਏ ਹਨ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ‘ਚ ਬੱਬੂ ਮਾਨ ਵਲੋਂ ਮਰਾਸੀ ਭਾਈਚਾਰੇ ਦੀਆਂ ਮਹਿਲਾਵਾਂ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਨੂੰ ਲੈ ਕੇ ਮਰਾਸੀ ਭਾਈਚਾਰੇ ਦੇ ਲੋਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭਾਈਚਾਰੇ ਦਾ ਕਹਿਣਾ ਹੈ ਕਿ ਬੱਬੂ ਮਾਨ ਵਲੋਂ ਕੀਤੀ ਇਸ ਟਿੱਪਣੀ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਬੱਬੂ ਮਾਨ ਖਿਲਾਫ ਬਰਨਾਲਾ ਦੇ ਥਾਣਾ ਭਦੋੜ ਵਿੱਚ ਮਾਮਲਾ ਦਰਜ ਹੋਇਆ ਹੈ। ਥਾਣਾ ਭਦੋੜ ਦੇ ਐਸ.ਐਚ.ਓ. ਗੁਰਸਿਮਰਨ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਮਰਾਸੀ ਭਾਈਚਾਰੇ ਵਲੋਂ ਬੱਬੂ ਮਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਇਸ ਸਬੰਧੀ ਕਾਰਵਾਈ ਵੀ ਕੀਤੀ ਜਾਵੇਗੀ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …