ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾਰਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਮਹਿੰਗੀ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਵਿਚ ਪੰਜਾਬ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ। ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿਚ ਆਗੂਆਂ ਅਤੇ ਵਰਕਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਵੱਲ ਕੂਚ ਕੀਤਾ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾਰਾਂ ਛੱਡੀਆਂ। ਜਿਸ ਦੇ ਚੱਲਦਿਆਂ ਕਈਆਂ ਦੀਆਂ ਦਸਤਾਰਾਂ ਵੀ ਲੱਥ ਗਈਆਂ। ‘ਆਪ’ ਵਰਕਰ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਸਨ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …