Breaking News
Home / ਪੰਜਾਬ / ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ 6 ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਸਜ਼ਾ ਤੋਂ ਪੀੜਤ ਪਰਿਵਾਰ ਸੰਤੁਸ਼ਟ ਨਹੀਂ

ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਚ 6 ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਸਜ਼ਾ ਤੋਂ ਪੀੜਤ ਪਰਿਵਾਰ ਸੰਤੁਸ਼ਟ ਨਹੀਂ

ਕਿਹਾ – ਦੋਸ਼ੀਆਂ ਨੂੰ ਮਿਲਣੀ ਚਾਹੀਦੀ ਸੀ ਮੌਤ ਦੀ ਸਜ਼ਾ
ਮੁਹਾਲੀ/ਬਿਊਰੋ ਨਿਊਜ਼
ਅੱਜ ਤੋਂ 27 ਸਾਲ ਪਹਿਲਾਂ 1992-93 ਵਿਚ ਪੰਜਾਬ ਪੁਲਿਸ ਨੇ ਤਰਨਤਾਰਨ ਨਾਲ ਸਬੰਧਤ ਕਾਰ ਸੇਵਾ ਵਾਲੇ ਬਾਬਾ ਚਰਨ ਸਿੰਘ ਸਮੇਤ ਉਨ੍ਹਾਂ ਦੇ 6 ਪਰਿਵਾਰਕ ਮੈਂਬਰਾਂ ਦੀ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਹੱਤਿਆ ਕਰ ਦਿੱਤੀ ਸੀ। ਇਸ ਮਾਮਲੇ ਵਿਚ ਮੁਹਾਲੀ ਦੀ ਸੀਬੀਆਈ ਅਦਾਲਤ ਨੇ ਲੰਘੇ ਕੱਲ੍ਹ 6 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਹੈ। ਇਸ ਸੁਣਾਈ ਗਈ ਸਜ਼ਾ ਤੋਂ ਪੀੜਤ ਪਰਿਵਾਰ ਬਿਲਕੁਲ ਵੀ ਸੰਤੁਸ਼ਟ ਨਹੀਂ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ, ਪਰ ਅਦਾਲਤ ਨੇ ਦੋਸ਼ੀਆਂ ਨੂੰ ਬਹੁਤ ਘੱਟ ਸਜ਼ਾ ਦੇ ਕੇ ਜ਼ਖ਼ਮਾਂ ‘ਤੇ ਮੱਲ੍ਹਮ ਲਗਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਸੀ।
ਧਿਆਨ ਰਹੇ ਕਿ ਅਦਾਲਤ ਨੇ ਇਸ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ਵਿਚ ਉਸ ਵੇਲੇ ਦੇ ਇੰਸਪੈਕਟਰ ਸੂਬਾ ਸਿੰਘ ਨੂੰ ਦੋ ਕੇਸਾਂ ਵਿਚ 10-10 ਸਾਲ ਸਜ਼ਾ, ਸਬ ਇੰਸਪੈਕਟਰ ਵਿਕਰਮ ਸਿੰਘ ਨੂੰ ਇਕ ਕੇਸ ਵਿਚ 10 ਸਾਲ ਸਜ਼ਾ, ਇੰਸਪੈਕਟਰ ਸੁਖਦੇਵ ਸਿੰਘ ਨੂੰ ਵੀ ਇਕ ਕੇਸ ਵਿਚ 10 ਸਾਲ ਸਜ਼ਾ, ਏ.ਐਸ.ਆਈ. ਸੁਖਦੇਵ ਜੋਸ਼ੀ ਨੂੰ ਦੋ ਕੇਸਾਂ ਵਿਚ 5-5 ਸਾਲ ਸਜ਼ਾ ਸੁਣਾਈ ਹੈ। ਏ.ਐਸ.ਆਈ. ਸੂਬਾ ਸਿੰਘ ਤੇ ਲੱਖਾ ਸਿੰਘ ਨੂੰ 2 ਸਾਲ ਦੇ ਪਰਬੇਸ਼ਨ ਉਤੇ 50-50 ਹਜ਼ਾਰ ਰੁਪਏ ਦਾ ਮੁਚੱਲਕਾ ਭਰਨ ਮਗਰੋਂ ਛੱਡ ਦਿੱਤਾ ਗਿਆ।

Check Also

ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਸਹੁੰ ਚੁੱਕ ਸਮਾਗਮ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਰਹੇ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ …