Breaking News
Home / ਪੰਜਾਬ / ਪੰਜਾਬ ਦੇ ਪੁਲਿਸ ਮੁਲਾਜ਼ਮਾਂ ਨੂੰ ਵੱਡੀ ਰਾਹਤ

ਪੰਜਾਬ ਦੇ ਪੁਲਿਸ ਮੁਲਾਜ਼ਮਾਂ ਨੂੰ ਵੱਡੀ ਰਾਹਤ

ਮਾੜੀ ਵਿੱਤੀ ਹਾਲਤ ਦੇ ਬਾਵਜੂਦ ਬੰਦ ਨਹੀਂ ਹੋਵੇਗੀ ਇਕ ਮਹੀਨੇ ਦੀ ਵਾਧੂ ਤਨਖ਼ਾਹ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਪੁਲਿਸ ਕਰਮਚਾਰੀਆਂ ਦੀ 13ਵੀਂ ਤਨਖਾਹ ਅਤੇ ਡਾਕਟਰਾਂ ਦੇ ਨਾਨ ਪ੍ਰੈਕਟਿਸ ਅਲਾਊਂਸ ਬੰਦ ਕਰਨ ਦੇ ਫੈਸਲੇ ਤੋਂ ਸਰਕਾਰ ਪਿੱਛੇ ਹੱਟ ਗਈ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੀਡੀਆ ਨੂੰ ਦੱਸਿਆ ਕਿ ਪੁਲਿਸ ਕਰਮਚਾਰੀਆਂ ਦੀ ਡਿਊਟੀ ਕਾਫ਼ੀ ਜ਼ਿਆਦਾ ਹੈ, ਇਸ ਲਈ 13ਵੀਂ ਤਨਖਾਹ ਦਿੱਤੀ ਜਾਂਦੀ ਰਹੇਗੀ। ਇਸ ਨਾਲ 79,625 ਪੁਲਿਸ ਕਰਮਚਾਰੀਆਂ ਨੂੰ ਰਾਹਤ ਮਿਲੇਗੀ। ਇਸੇ ਤਰ੍ਹਾਂ ਡਾਕਟਰਾਂ ਨੂੰ ਮਿਲਣ ਵਾਲਾ ਐੱਨ.ਪੀ.ਏ. ਵੀ ਜਾਰੀ ਰਹੇਗਾ। ਧਿਆਨ ਰਹੇ ਕਿ ਕੇਂਦਰ ਸਰਕਾਰ ਵੱਲੋਂ ਜੀਐੱਸਟੀ ਦੀ ਨੁਕਸਾਨਪੂਰਤੀ ਰਾਸ਼ੀ ਦੀਆਂ ਦੋ ਕਿਸ਼ਤਾਂ ਬਕਾਇਆ ਹੋਣ ਕਾਰਨ ਪੰਜਾਬ ਦੀ ਅਰਥ ਵਿਵਸਥਾ ਲੀਹੋਂ ਉਤਰ ਚੁੱਕੀ ਹੈ। ਇਸ ਨੂੰ ਸੰਭਾਲਣ ਲਈ ਪੰਜਾਬ ਸਰਕਾਰ ਨੇ ਖਰਚਿਆਂ ‘ਚ ਕਟੌਤੀ ਲਈ ਜੋ ਰੋਡਮੈਪ ਤਿਆਰ ਕੀਤਾ ਸੀ, ਉਸ ਨੂੰ ਲਾਗੂ ਕਰਨ ‘ਚ ਉਹ ਇੱਛਾ ਸ਼ਕਤੀ ਨਹੀਂ ਦਿਖਾ ਸਕੀ। ਹੁਣ ਸਰਕਾਰ ਕਿਸਾਨਾਂ, ਸਨਅਤਾਂ ਤੇ ਐੱਸਸੀ ਵਰਗ ਲਈ ਬਿਜਲੀ ਸਬਸਿਡੀ ਵਿਚ ਕਟੌਤੀ ਕਰਨ ਦਾ ਫੈਸਲਾ ਲੈ ਸਕਦੀ ਹੈ।

Check Also

‘ਆਪ’ ਦੇ ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਜਿੱਤ ਕੀਤੀ ਹਾਸਲ

ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਨੂੰ 28 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਚੱਬੇਵਾਲ/ਬਿਊਰੋ ਨਿਊਜ਼ : …