Breaking News
Home / ਦੁਨੀਆ / ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਸ਼ ਮੁਸ਼ਰੱਫ ਦੀ ਮੌਤ ਦੀ ਸਜ਼ਾ ਮਾਫ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਸ਼ ਮੁਸ਼ਰੱਫ ਦੀ ਮੌਤ ਦੀ ਸਜ਼ਾ ਮਾਫ

ਹਾਈਕੋਰਟ ਨੇ ਕਿਹਾ – ਵਿਸ਼ੇਸ਼ ਅਦਾਲਤ ਦਾ ਫੈਸਲਾ ਅਸੰਵਿਧਾਨਕ
ਇਸਲਾਮਾਬਾਦ/ਬਿਊਰੋ ਨਿਊਜ਼
ਲਾਹੌਰ ਹਾਈਕੋਰਟ ਨੇ ਅੱਜ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪ੍ਰਵੇਜ਼ ਮੁਸ਼ਰੱਫ ਦੀ ਮੌਤ ਦੀ ਸਜ਼ਾ ਮਾਫ ਕਰ ਦਿੱਤੀ। ਹਾਈਕੋਰਟ ਨੇ ਮੁਸ਼ਰਫ ਦੀ ਸਜ਼ਾ ਮੁਆਫ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਵਿਚ ਵਿਸ਼ੇਸ਼ ਅਦਾਲਤ ਦਾ ਫੈਸਲਾ ਅਸੰਵਿਧਾਨਕ ਹੈ। ਧਿਆਨ ਰਹੇ ਕਿ ਸੰਵਿਧਾਨ ਨੂੰ ਨਜ਼ਰਅੰਦਾਜ਼ ਕਰਕੇ ਐਮਰਜੈਂਸੀ ਲਗਾਉਣ ਦੇ ਮਾਮਲੇ ਵਿਚ ਮੁਸ਼ਰਫ ਨੂੰ ਵਿਸ਼ੇਸ਼ ਅਦਾਲਤ ਨੇ 17 ਦਸੰਬਰ ਨੂੰ ਮੌਤ ਦੀ ਸਜ਼ਾ ਸੁਣਾਈ ਸੀ।
ਲਾਹੌਰ ਹਾਈਕੋਰਟ ਨੇ ਸਾਬਕਾ ਰਾਸ਼ਟਰਪਤੀ ਦੀ ਸਜ਼ਾ ਮੁਆਫ ਕਰਦੇ ਹੋਏ ਕਿਹਾ ਕਿ ਮੁਸ਼ਰਫ ਦੇ ਖਿਲਾਫ ਵਿਸ਼ੇਸ਼ ਅਦਾਲਤ ਦਾ ਫੈਸਲਾ ਅਸੰਵਿਧਾਨਕ ਹੈ ਅਤੇ ਉਸ ਖਿਲਾਫ ਦਰਜ ਕੇਸ ਅਤੇ ਦਲੀਲਾਂ ਗੈਰਕਾਨੂੰਨੀ ਹਨ। ਇਸ ਤੋਂ ਬਾਅਦ ਹਾਈਕੋਰਟ ਨੇ ਵਿਸ਼ੇਸ਼ ਅਦਾਲਤ ਦਾ ਫੈਸਲਾ ਪਲਟ ਦਿੱਤਾ ਅਤੇ ਮੁਸ਼ਰਫ ਦੀ ਮੌਤ ਦੀ ਸਜ਼ਾ ਮੁਆਫ ਕਰ ਦਿੱਤੀ।

Check Also

ਪਾਕਿਸਤਾਨ ’ਚ ਸਿੰਧ ਦੇ ਗ੍ਰਹਿ ਮੰਤਰੀ ਦਾ ਘਰ ਸਾੜਿਆ

  ਸਿੰਧੂ ਨਦੀ ਦਾ ਪਾਣੀ ਡਾਈਵਰਟ ਕਰਨ ਦੀ ਸਕੀਮ ਦੇ ਖਿਲਾਫ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ …