ਚੌਥੀ ਵਾਰ ਹਨੀਪ੍ਰੀਤ ਨੇ ਰਾਮ ਰਹੀਮ ਨਾਲ ਕੀਤੀ ਮੁਲਾਕਾਤ
ਰੋਹਤਕ/ਬਿਊਰੋ ਨਿਊਜ਼
ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਬਲਾਤਕਾਰ ਦੇ ਦੋਸ਼ਾਂ ਤਹਿਤ ਹਰਿਆਣਾ ਦੀ ਸੋਨਾਰੀਆ ਜੇਲ੍ਹ ਵਿਚ ਪਿਛਲੇ ਢਾਈ ਸਾਲਾਂ ਤੋਂ ਬੰਦ ਹੈ। ਉਧਰ ਦੂਜੇ ਪਾਸੇ ਹਨੀਪ੍ਰੀਤ ਨੇ ਜ਼ਮਾਨਤ ‘ਤੇ ਜੇਲ੍ਹ ਵਿਚੋਂ ਬਾਹਰ ਆ ਕੇ ਡੇਰਾ ਮੁਖੀ ਨਾਲ ਮੁਲਾਕਾਤਾਂ ਦਾ ਸਿਲਸਿਲਾ ਵਧਾ ਦਿੱਤਾ ਹੈ। ਇਸੇ ਤਹਿਤ ਅੱਜ ਫਿਰ ਹਨੀਪ੍ਰੀਤ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਮਿਲਣ ਪਹੁੰਚੀ। ਅੰਬਾਲਾ ਜੇਲ੍ਹ ਵਿੱਚੋਂ ਜ਼ਮਾਨਤ ‘ਤੇ ਰਿਹਾਅ ਹੋਈ ਹਨੀਪ੍ਰੀਤ ਦੀ ਡੇਰਾ ਮੁਖੀ ਨਾਲ ਇਹ ਚੌਥੀ ਮੁਲਾਕਾਤ ਹੈ। ਹਨੀਪ੍ਰੀਤ ਨੇ ਸੁਨਾਰੀਆ ਜੇਲ੍ਹ ਵਿੱਚ ਡੇਰਾ ਮੁਖੀ ਨਾਲ 20 ਮਿੰਟ ਮੁਲਾਕਾਤ ਕੀਤੀ। ਇਸ ਵੇਲੇ ਉਸ ਨਾਲ ਡੇਰਾ ਦੀ ਚੇਅਰਪਰਸਨ ਸ਼ੋਭਾ ਗੋਰਾ, 10 ਮੈਂਬਰੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਸਿੱਧੂ, ਵਕੀਲ ਹਰੀਸ਼ ਛਾਬੜਾ ਤੇ ਰਾਜਿੰਦਰ ਸਿੰਘ ਸਰਾ ਮੌਜੂਦ ਸਨ। ਮੰਨਿਆ ਜਾ ਰਿਹਾ ਹੈ ਕਿ ਡੇਰੇ ਦੇ ਪ੍ਰਬੰਧ ਨੂੰ ਲੈ ਕੇ ਖਿੱਚੋਤਾਣ ਚੱਲ ਰਹੀ ਹੈ। ਇਸ ਲਈ ਹੀ ਇਹ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਹੈ।
Check Also
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …