ਕਿਹਾ -ਖ਼ੂਬੀ ਰਾਮ ਨੂੰ ਅਹੁਦੇ ਤੋ ਹਟਾਇਆ ਜਾਵੇ
ਲੁਧਿਆਣਾ/ਬਿਊਰੋ ਨਿਊਜ਼
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਤਰਨਤਾਰਨ ਦੇ ਝੂਠੇ ਪੁਲਿਸ ਮੁਕਾਬਲੇ ‘ਤੇ ਸਵਾਲ ਚੁੱਕੇ ਅਤੇ ਅਦਾਲਤ ਦੇ ਫੈਸਲੇ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ 28 ਸਾਲ ਦੋਸ਼ੀ ਪੁਲਿਸ ਅਫਸਰਾਂ ਨੂੰ ਸਿਰਫ 10-10 ਸਾਲ ਦੀ ਸਜ਼ਾ ਦਿੱਤੀ ਗਈ ਹੈ, ਜਦੋਂ ਕਿ ਤਿੰਨ ਪੁਲਿਸ ਅਫਸਰਾਂ ਨੂੰ ਬਰੀ ਵੀ ਕਰ ਦਿੱਤਾ ਗਿਆ। ਬੈਂਸ ਕਿਹਾ ਕਿ ਝੂਠੇ ਪੁਲਿਸ ਮੁਕਾਬਲੇ ‘ਚ 6 ਵਿਅਕਤੀਆਂ ਨੂੰ ਮਾਰੇ ਜਾਣ ਲਈ ਉਸ ਸਮੇਂ ਦੇ ਐੱਸ. ਪੀ. ਆਪਰੇਸ਼ਨ ਤਰਤਾਰਨ ਅਤੇ ਮੁੱਖ ਮੰਤਰੀ ਦੇ ਸੁਰੱਖਿਆ ਸਲਾਹਕਾਰ ਖ਼ੂਬੀ ਰਾਮ ਵੀ ਦੋਸ਼ੀ ਸਨ, ਪਰ ਉਨ੍ਹਾਂ ਨਾਲ ਸ਼ਾਮਲ ਰੀਡਰ ਨੂੰ ਹੀ ਸਜ਼ਾ ਹੋਈ ਹੈ। ਬੈਂਸ ਨੇ ਕਿਹਾ ਕਿ ਖ਼ੂਬੀ ਰਾਮ ਨੂੰ ਵੀ ਸਜ਼ਾ ਹੋਣੀ ਚਾਹੀਦੀ ਹੈ ਅਤੇ ਡੀਜੀਪੀ ਦਿਨਕਰ ਗੁਪਤਾ ਨੂੰ ਅਹੁਦੇ ਤੋਂ ਫਾਰਗ ਕੀਤਾ ਜਾਣਾ ਚਾਹੀਦਾ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …