13.1 C
Toronto
Thursday, October 8, 2026
spot_img
Homeਪੰਜਾਬਵੱਖਰੀ ਪਾਰਟੀ ਬਣਾਉਣ ਦਾ ਮਨ ਬਣਾ ਲਿਆ ਸੀ: ਕੈਪਟਨ

ਵੱਖਰੀ ਪਾਰਟੀ ਬਣਾਉਣ ਦਾ ਮਨ ਬਣਾ ਲਿਆ ਸੀ: ਕੈਪਟਨ

ਵੱਖਰੀ ਪਾਰਟੀ ਬਣਾਉਣ ਦਾ ਮਨ ਬਣਾ ਲਿਆ ਸੀ: ਕੈਪਟਨਫੈਸਲੇ ਬਾਰੇ ਸੋਨੀਆ ਗਾਂਧੀ ਤੇ ਰਾਹੁਲ ਨੂੰ ਵੀ ਦੱਸਣ ਦਾ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੁੱਝ ਮਹੀਨੇ ਪਹਿਲਾਂ ਉਨ੍ਹਾਂ ਕਾਂਗਰਸ ਛੱਡਣ ਤੇ ਆਪਣੀ ਵੱਖਰੀ ਪਾਰਟੀ ਬਣਾਉਣ ਦਾ ਮਨ ਬਣਾ ਲਿਆ ਸੀ।
ਕੈਪਟਨ ਨੇ ਕਿਹਾ ਕਿ ਉਨ੍ਹਾਂ ਪਾਰਟੀ ਛੱਡਣ ਦੇ ਫੈਸਲੇ ਬਾਰੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਜਾਣੂ ਕਰਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪਾਰਟੀ ਛੱਡਣ ਦੇ ਫੈਸਲੇ ‘ਤੇ ਰਾਹੁਲ ਗਾਂਧੀ ਨੇ ਟਿੱਪਣੀ ਕੀਤੀ ਸੀ ਕਿ ਇਹ ਫੈਸਲਾ ਦੋਵਾਂ ਪਾਰਟੀਆਂ ਤੇ ਉਨ੍ਹਾਂ ਲਈ ਘਾਟੇ ਵਾਲਾ ਹੋਵੇਗਾ। ਇਸ ਉਤੇ ਉਨ੍ਹਾਂ ਰਾਹੁਲ ਗਾਂਧੀ ਨੂੰ ਨਿਸੰਗ ਕਹਿ ਦਿੱਤਾ ਸੀ ਕਿ ਜੋ ਹੁੰਦਾ ਹੈ, ਹੋ ਲੈਣ ਦਿਓ ਪਰ ਉਹ ਮੌਜੂਦਾ ਢਾਂਚੇ ਨਾਲ ਕੰਮ ਨਹੀਂ ਕਰ ਸਕਦੇ।
ਕੈਪਟਨ ਦੇ ਪਾਰਟੀ ਛੱਡਣ ਬਾਰੇ ਜਦੋਂ ਕਾਂਗਰਸ ਹਾਈ ਕਮਾਂਡ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ ਸੀ।

RELATED ARTICLES
POPULAR POSTS