ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਇਸ ਪ੍ਰੋਜੈਕਟ ਦੀ ਹੋਵੇਗੀ ਰਸਮੀ ਸ਼ੁਰੂਆਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸੂਬੇ ‘ਚ ਸੀਵਰੇਜ ਦੀ ਸਫਾਈ ਦਾ ਕੰਮ ਮਨੁੱਖ ਰਹਿਤ ਕਰਨ ਦੀ ਵੱਡੀ ਪਹਿਲਕਦਮੀ ਕੀਤੀ ਜਾ ਰਹੀ ਹੈ। ਇਸ ਤਹਿਤ ਹੁਣ ਆਧੁਨਿਕ ਤਕਨੀਕ ਵਾਲੇ ਰੋਬੋਟ ਸੀਵਰੇਜ ਦੀ ਸਫਾਈ ਕਰਨਗੇ। ਇਸ ਦੀ ਜਾਣਕਾਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਦਿੰਦਿਆ ਦੱਸਿਆ ਕਿ ਸੀਵਰੇਜ ਦੀ ਸਫਾਈ ਰੋਬੋਟ ਨਾਲ ਕਰਨ ਦੇ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਭਲਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਪਾਵਨ ਤਿਉਹਾਰ ਮੌਕੇ ਕੀਤੀ ਜਾਵੇਗੀ। ਸੁਲਤਾਨਾ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਕੇਰਲਾ ਦੀ ਕੰਪਨੀ ਵਲੋਂ ਆਧੁਨਿਕ ਤਕਨੀਕ ਨਾਲ ਤਿਆਰ ਕੀਤੀ ਰੋਬੋਨਿਕ ਮਸ਼ੀਨ ਸ੍ਰੀ ਮੁਕਤਸਰ ਸਾਹਿਬ ਵਿਖੇ ਸੀਵਰੇਜ ਦੀ ਸਫਾਈ ਦਾ ਕੰਮ ਮਨੁੱਖੀ ਰਹਿਤ ਕਰ ਦੇਵੇਗੀ। ਇਸ ਨਾਲ ਜ਼ਹਿਰੀਲੀਆਂ ਗੈਸਾਂ ਤੋਂ ਮਨੁੱਖੀ ਸਿਹਤ ਨੂੰ ਹੋ ਰਹੇ ਨੁਕਸਾਨ ਤੋਂ ਬਚਾਅ ਹੋਵੇਗਾ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …