ਵਿਵਾਦ ਭਖਿਆ ਤਾਂ ਮੰਗ ਲਈ ਮੁਆਫੀ
ਹਰੀਕੇ ਪੱਤਣ/ਬਿਊਰੋ ਨਿਊਜ਼
ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਗਿੱਲ ਹਰੀਕੇ ਪੱਤਣ ਵਿਚ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਵਿਧਾਇਕ ਗੱਲਾਂ-ਗੱਲਾਂ ਵਿਚ ਇੰਨੇ ਗੁਆਚ ਗਏ ਕਿ ਉਨ੍ਹਾਂ ਦਰਬਾਰ ਸਾਹਿਬ ਬਾਰੇ ਵਿਵਾਦਤ ਸ਼ਬਦ ਬੋਲ ਦਿੱਤੇ। ਆਪਣੇ ਸੰਬੋਧਨ ਵਿਚ ਹਰਮਿੰਦਰ ਗਿੱਲ ਨੇ ਕਿਹਾ ਸੀ ਕਿ ਜਿਹੜਾ ਇਕ ਲੱਖ ਸ਼ਰਧਾਲੂ ਦਰਬਾਰ ਸਾਹਿਬ ਆਉਂਦਾ ਹੈ, ਅਸੀਂ ਉਸਦਾ ਮੂੰਹ ਮੋੜ ਕੇ ਹਰੀਕੇ ਲੈ ਕੇ ਆਵਾਂਗੇ। ਉਹ ਇੱਥੇ ਆਉਣ ਅਤੇ ਮੱਛੀ ਵੀ ਖਾਣ ਤੇ ਕਾਰੋਬਾਰ ਵੀ ਕਰਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਤਿੱਖੀ ਆਲੋਚਨਾ ਹੋਈ। ਇਸ ਬਿਆਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਰਮਿੰਦਰ ਗਿੱਲ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਆਪਣੇ ਇਸ ਬਿਆਨ ਨੂੰ ਲੈ ਕੇ ਹੁਣ ਵਿਧਾਇਕ ਹਰਮਿੰਦਰ ਗਿੱਲ ਨੇ ਸੰਗਤਾਂ ਕੋਲੋਂ ਮੁਆਫ਼ੀ ਮੰਗ ਲਈ ਹੈ। ਗਿੱਲ ਨੇ ਕਿਹਾ ਕਿ ਮੈਂ ਜਾਣੇ ਅਣਜਾਣੇ ਵਿਚ ਹੋਈ ਗਲਤੀ ਲਈ ਸੰਗਤਾਂ ਕੋਲੋਂ ਮੁਆਫ਼ੀ ਮੰਗਦਾ ਹਾਂ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …