15.5 C
Toronto
Wednesday, July 22, 2026
spot_img
Homeਪੰਜਾਬਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੌਮੀ ਕਮੇਟੀ ਬਣਾਉਣ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਕੈਪਟਨ ਨੇ ਚਿੱਠੀ ਵਿਚ ਮੋਦੀ ਨੂੰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਨਿਗਰਾਨੀ ਲਈ ਕੌਮੀ ਪੱਧਰੀ ਕਮੇਟੀ ਦਾ ਗਠਨ ਕਰਨ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਇਤਿਹਾਸਕ ਦਿਹਾੜੇ ਨੂੰ ਵੱਡੀ ਪੱਧਰ ‘ਤੇ ਮਨਾਉਣ ਦੀ ਯੋਜਨਾ ਬਣਾਈ ਗਈ ਹੈ ਅਤੇ ਅਪ੍ਰੈਲ, 2020 ਤੋਂ ਸ਼ੁਰੂ ਹੋਣ ਵਾਲੇ ਲੜੀਵਾਰ ਸਮਾਗਮ ਸਾਲ ਭਰ ਚੱਲਣਗੇ। ਮੁੱਖ ਮੰਤਰੀ ਨੇ ਮੋਦੀ ਨੂੰ ਜਾਣੂੰ ਕਰਵਾਇਆ ਕਿ ਪੰਜਾਬ ਸਰਕਾਰ ਵੱਲੋਂ ਇਸ ਮਹਾਨ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਇਕ ਵਿਸਥਾਰਤ ਮਤਾ ਤਿਆਰ ਕੀਤਾ ਜਾ ਰਿਹਾ ਹੈ ਜੋ ਛੇਤੀ ਹੀ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ। ਜ਼ਿਕਰਯੋਗ ਹੈ ਕਿ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਅਜ਼ਾਦੀ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ, ਜਿਸ ਕਰਕੇ ਉਨ੍ਹਾਂ ਨੂੰ ‘ਹਿੰਦ ਦੀ ਚਾਦਰ’ ਵਜੋਂ ਵੀ ਜਾਣਿਆ ਜਾਂਦਾ ਹੈ।

RELATED ARTICLES
POPULAR POSTS