22 ਜਨਵਰੀ ਨੂੰ ਚਾਰਾਂ ਦੋਸ਼ੀਆਂ ਨੂੰ ਫਾਂਸੀ ਮਿਲਣੀ ਲਗਭਗ ਤੈਅ
ਨਵੀਂ ਦਿੱਲੀ/ਬਿਊਰੋ ਨਿਊਜ਼
ਨਿਰਭਯਾ ਜਬਰ ਜਨਾਹ ਮਾਮਲੇ ਵਿਚ ਫਾਂਸੀ ਦੀ ਸਜ਼ਾ ਜਾਫਤਾ 4 ਦੋਸ਼ੀਆਂ ਵਿਚ ਸ਼ਾਮਲ ਵਿਨੇ ਸ਼ਰਮਾ ਅਤੇ ਮੁਕੇਸ਼ ਸਿੰਘ ਨੇ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਨੂੰ ਵੀ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਬੈਂਚ ਨੇ ਖਾਰਜ ਕਰ ਦਿੱਤਾ। ਇਸ ਤੋਂ ਪਹਿਲਾਂ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਪਿਛਲੇ ਹਫਤੇ ਦੋਸ਼ੀ ਅਕਸ਼ੇ ਠਾਕੁਰ, ਪਵਨ ਗੁਪਤਾ, ਮੁਕੇਸ਼ ਸਿੰਘ ਅਤੇ ਵਿਨੇ ਸ਼ਰਮਾ ਦਾ ਮੌਤ ਦਾ ਵਾਰੰਟ ਜਾਰੀ ਕੀਤਾ ਸੀ। ਅਦਾਲਤ ਨੇ ਇਨ੍ਹਾਂ ਚਾਰਾਂ ਦੋਸ਼ੀਆਂ ਨੂੰ ਇਕੋ ਸਮੇਂ 22 ਜਨਵਰੀ ਨੂੰ ਸਵੇਰੇ 7 ਵਜੇ ਫਾਂਸੀ ‘ਤੇ ਲਟਕਾਉਣ ਦਾ ਸਮਾਂ ਵੀ ਤੈਅ ਕੀਤਾ ਹੈ। ਹੁਣ ਦੋਸ਼ੀ ਵਿਨੇ ਸ਼ਰਮਾ ਅਤੇ ਮੁਕੇਸ਼ ਸਿੰਘ ਕੋਲ ਸਿਰਫ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਭੇਜਣ ਦਾ ਬਦਲ ਹੀ ਬਚਿਆ ਹੈ। ਉਧਰ ਤਿਹਾੜ ਜੇਲ੍ਹ ਵਿਚ ਫਾਂਸੀ ਦੀਆਂ ਤਿਆਰੀਆਂ ਵੀ ਪੂਰੀਆਂ ਕਰ ਲਈਆਂ ਹਨ। ਇਸੇ ਦੌਰਾਨ ਨਿਰਭਯਾ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਕਿ 22 ਜਨਵਰੀ ਦਾ ਦਿਨ ਸਾਡੇ ਵੱਡਾ ਦਿਨ ਹੋਵੇਗਾ, ਜਦੋਂ ਦੋਸ਼ੀਆਂ ਨੂੰ ਫਾਂਸੀ ‘ਤੇ ਲਟਕਾਇਆ ਜਾਵੇਗਾ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …