ਮੈਚ ਦੌਰਾਨ ਨੌਜਵਾਨਾਂ ਨੇ ਨਾਅਰੇਬਾਜ਼ੀ ਵੀ ਕੀਤੀ
ਮੁੰਬਈ/ਬਿਊਰੋ ਨਿਊਜ਼
ਭਾਰਤ ਅਤੇ ਆਸਟਰੇਲੀਆ ਵਿਚਕਾਰ ਅੱਜ ਮੁੰਬਈ ਵਿਚ ਕ੍ਰਿਕਟ ਦਾ ਇਕ ਰੋਜ਼ਾ ਮੈਚ ਖੇਡਿਆ ਜਾ ਰਿਹਾ ਹੈ। ਮੈਚ ਦੇ ਦੌਰਾਨ ਕੁਝ ਨੌਜਵਾਨਾਂ ਨੇ ਐਨ.ਆਰ.ਸੀ. ਅਤੇ ਐਨ.ਪੀ.ਆਰ. ਦੇ ਖਿਲਾਫ ਪ੍ਰਦਰਸ਼ਨ ਕੀਤਾ। ਇਸ ਦੌਰਾਨ ਨੌਜਵਾਨਾਂ ਨੇ ‘ਨੋ ਐਨ.ਆਰ.ਸੀ.’ ਅਤੇ ‘ਨੋ ਐਨ.ਪੀ.ਆਰ.’ ਲਿਖੀਆਂ ਟੀ ਸ਼ਰਟਾਂ ਪਹਿਨੀਆਂ ਹੋਈਆਂ ਸਨ। ਮੈਚ ਦੌਰਾਨ ਇਨ੍ਹਾਂ ਨੌਜਵਾਨਾਂ ਨੇ ਨਾਅਰੇਬਾਜ਼ੀ ਵੀ ਕੀਤੀ। ਮੌਕੇ ‘ਤੇ ਪਹੁੰਚੇ ਸੁਰੱਖਿਆ ਕਰਮਚਾਰੀਆਂ ਨੇ ਇਨ੍ਹਾਂ ਨੌਜਵਾਨਾਂ ਨੂੰ ਰੋਕਿਆ। ਜ਼ਿਆਦਾਤਰ ਪ੍ਰਦਰਸ਼ਨਕਾਰੀ ਆਈ.ਆਈ.ਟੀ. ਬੰਬੇ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਕ੍ਰਿਕਟ ਮੈਚ ਸ਼ੁਰੂ ਹੋਣ ਤੋਂ ਬਾਅਦ ਵਿਦਿਆਰਥੀ ਇਕ ਲਾਈਨ ਵਿਚ ਖੜ੍ਹੇ ਹੋ ਕੇ ਨਾਅਰੇਬਾਜ਼ੀ ਕਰਨ ਲੱਗ ਪਏ ਸਨ।
Check Also
ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ
ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ …