-0.2 C
Toronto
Friday, March 20, 2026
spot_img
Homeਪੰਜਾਬਬਹੁਜਨ ਸਮਾਜ ਪਾਰਟੀ ਦਿੱਲੀ ਦੀਆਂ ਸਾਰੀਆਂ 70 ਸੀਟਾਂ ਤੇ ਚੋਣਾਂ ਲੜੇਗੀ

ਬਹੁਜਨ ਸਮਾਜ ਪਾਰਟੀ ਦਿੱਲੀ ਦੀਆਂ ਸਾਰੀਆਂ 70 ਸੀਟਾਂ ਤੇ ਚੋਣਾਂ ਲੜੇਗੀ

ਲੋਕ ਜਨਸ਼ਕਤੀ ਪਾਰਟੀ ਨੇ 15 ਉਮੀਦਵਾਰਾਂ ਦੀ ਸੂਚੀ ਵੀ ਕਰ ਦਿੱਤੀ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਨਵੀਂ ਦਿੱਲੀ ਵਿਚ 8 ਫਰਵਰੀ ਨੂੰ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਾਂ ਪੈਣਗੀਆਂ ਅਤੇ ਇਸ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸਦੇ ਚੱਲਦਿਆਂ ਬਹੁਜਨ ਸਮਾਜ ਪਾਰਟੀ ਨੇ ਵੀ ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਹ ਐਲਾਨ ਪਾਰਟੀ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਤਲਵੰਡੀ ਸਾਬੋ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਧਰ ਦੂਜੇ ਪਾਸੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਲੋਕ ਜਨਸ਼ਕਤੀ ਪਾਰਟੀ ਨੇ 15 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ 12 ਜਨਰਲ ਉਮੀਦਵਾਰਾਂ ਨੂੰ ਟਿਕਟ ਮਿਲੀ ਹੈ ਅਤੇ ਤਿੰਨ ਰਾਖਵੇਂ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਅਜੇ ਤੱਕ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨੇ ਆਪਣੇ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ।

RELATED ARTICLES
POPULAR POSTS