ਅੰਮ੍ਰਿਤਸਰ/ਬਿਊਰੋ ਨਿਊਜ਼
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਕਈ ਬਾਕੀ ਰਾਜਾਂ ਨਾਲੋਂ ਘੱਟ ਹੈ, ਪਰ ਪੰਜਾਬ ਵਿਰੋਧੀ ਪਾਰਟੀਆਂ ਸਮੁੱਚੇ ਪੰਜਾਬ ਨੂੰ ਨਸ਼ਈ ਦੱਸ ਕੇ ਪੰਜਾਬ ਦਾ ਅਪਮਾਨ ਕਰ ਰਹੀਆਂ ਹਨ।
ਹਲਕਾ ਰਾਜਾਸਾਂਸੀ ਦੇ ਦੋ ਦਿਨਾਂ ਸੰਗਤ ਦਰਸ਼ਨ ਦੇ ਪਹਿਲੇ ਦਿਨ ਲੋਪੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੰਜਾਬ ਦੇ ਸਮੁੱਚੇ ਨੌਜਵਾਨਾਂ ਨੂੰ ਨਸ਼ਈ ਦੱਸ ਕੇ ਪੰਜਾਬ ਦੇ ਮਿਹਨਤੀ ਕਿਸਾਨ ਤੇ ਸਰਹੱਦਾਂ ‘ਤੇ ਤਾਇਨਾਤ ਬਹਾਦਰ ਜਵਾਨਾਂ ਦਾ ਅਪਮਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਾ ਤਸਕਰੀ ਕਰਨ ਵਾਲਿਆਂ ਖਿਲਾਫ ਪਹਿਲਾਂ ਹੀ ਸਖਤੀ ਕੀਤੀ ਹੋਈ ਹੈ ਤੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਡੱਕਿਆ ਹੈ।
ਬਾਦਲ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦਾ ਕੋਈ ਭਵਿੱਖ ਨਹੀਂ। ਉਨ੍ਹਾਂ ਕਿਹਾ ਕਿ ਇਹ ਪਾਰਟੀ ਪਾਣੀ ਦੇ ਬੁਲਬੁਲੇ ਵਾਂਗ ਹੈ, ਜੋ ਛੇਤੀ ਹੀ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ‘ਤੇ ਫੇਲ੍ਹ ਹੋਈ ਹੈ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …