ਰੂਪਨਗਰ ‘ਚ ਵੀ ਇਕ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਭੱਜਿਆ
ਹੁਸ਼ਿਆਰਪੁਰ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਦੇ ਪਚਮੜੀ ਫੌਜੀ ਕੈਂਪ ਤੋਂ ਰਾਈਫਲਾਂ ਤੇ ਕਾਰਤੂਸ ਚੋਰੀ ਕਰਨ ਵਾਲਾ ਫੌਜ ਦਾ ਬਰਖਾਸਤ ਜਵਾਨ ਹਰਪ੍ਰੀਤ ਸਿੰਘ ਅੱਜ ਤੜਕੇ ਪੰਜਾਬ ਪੁਲਿਸ ਨੂੰ ਚਕਮਾ ਦੇ ਕੇ ਹੁਸ਼ਿਆਰਪੁਰ ਦੇ ਹਸਪਤਾਲ ਵਿੱਚੋਂ ਫਰਾਰ ਹੋ ਗਿਆ। ਜ਼ਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਨੂੰ ਲੰਘੀ 5 ਦੰਸਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਰਪ੍ਰੀਤ ਨੂੰ ਪੰਜਾਬ ਪੁਲਿਸ ਨੇ ਹੁਸ਼ਿਆਰਪੁਰ ‘ਚ ਪੈਂਦੇ ਕਸਬਾ ਮਿਆਣੀ ਵਿਖੇ ਕਾਬੂ ਕੀਤਾ ਸੀ।
ਇਸੇ ਦੌਰਾਨ ਸਿਵਲ ਹਸਪਤਾਲ ਰੂਪਨਗਰ ਵਿਚੋਂ ਵੀ ਅੱਜ ਇੱਕ ਹਵਾਲਾਤੀ ਫ਼ਰਾਰ ਹੋ ਗਿਆ। ਦੱਸਿਆ ਗਿਆ ਕਿ ਹਵਾਲਾਤੀ ਸੁਨੀਲ ਕੁਮਾਰ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਹਸਪਤਾਲ ਦੀ ਕੰਧ ਟੱਪ ਕੇ ਭੱਜ ਗਿਆ। ਇਨ੍ਹਾਂ ਦੋਵਾਂ ਮਾਮਲਿਆਂ ਵਿਚ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …