ਖੇਡ ਵਿਭਾਗ ਨੇ ਇਕ ਕਮੇਟੀ ਦਾ ਵੀ ਕੀਤਾ ਗਠਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਦੂਸਰੇ ਸੂਬਿਆਂ ਹਰਿਆਣਾ ਅਤੇ ਦਿੱਲੀ ਵਾਂਗ ਪੰਜਾਬ ‘ਚ ਵੀ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਦੇਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਖੇਡ ਵਿਭਾਗ ਵੱਲੋਂ ਇਸ ਸਬੰਧੀ ਇੱਕ ਕਮੇਟੀ ਵੀ ਬਣਾਈ ਗਈ ਹੈ। ਇਹ ਕਮੇਟੀ ਤੈਅ ਕਰੇਗੀ ਕਿ ਨੀਤੀ ‘ਚ ਸੋਧ ਕਰਨ ਤੋਂ ਬਾਅਦ ਖਿਡਾਰੀਆਂ ਨੂੰ ਕਿੰਨੀ ਇਨਾਮੀ ਰਕਮ ਦਿੱਤੀ ਜਾਵੇ। ਇਸ ਤੋਂ ਬਾਅਦ ਪੰਜਾਬ ਸਰਕਾਰ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਤੇ ਸਬਸਿਡੀਆਂ ਤੈਅ ਕਰਨ ਲਈ ਆਪਣੀ ਨੀਤੀ ‘ਚ ਵੀ ਸੋਧ ਕਰੇਗੀ। ਇਸ ਸਬੰਧੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਕਹਿਣਾ ਸੀ ਕਿ ਖੇਡ ਵਿਭਾਗ ਸੂਬੇ ਦਾ ਨਾਂ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ਇਨਾਮੀ ਰਕਮ ਬਾਰੇ ਨੀਤੀ ‘ਚ ਸੋਧ ਕਰਨ ਜਾ ਰਿਹਾ ਹੈ। ਨੀਤੀ ਦਾ ਅਧਿਐਨ ਕਰਨ ਲਈ ਇਕ ਕਮੇਟੀ ਵੀ ਬਣਾਈ ਗਈ ਹੈ। ਇਸ ਸਬੰਧੀ ਸਾਬਕਾ ਓਲੰਪੀਅਨ ਤੇ ਵਿਧਾਇਕ ਪ੍ਰਗਟ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਸਮੇਂ-ਸਮੇਂ ‘ਤੇ ਆਪਣੀ ਖੇਡ ਨੀਤੀ ‘ਚ ਸੋਧ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਇਨਾਮ ਤੇ ਨੌਕਰੀ ਦੇ ਮੌਕੇ ਵਧਾਉਣ ਦੇ ਨਾਲ-ਨਾਲ ਉਪਲੱਬਧ ਸਹੂਲਤਾਂ ‘ਚ ਵੀ ਵਾਧਾ ਕੀਤਾ ਜਾਵੇ ਤਾਂ ਜੋ ਪੰਜਾਬ ਖੇਡਾਂ ‘ਚ ਵੱਧ ਤੋਂ ਵੱਧ ਤਗਮੇ ਲੈ ਕੇ ਆਵੇ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …