ਤ੍ਰਿਪਤ ਰਜਿੰਦਰ ਬਾਜਵਾ ਨੇ ਵੀ 40 ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
40 ਮੁਕਤਿਆਂ ਦੀ ਯਾਦ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਮੌਕੇ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਿਆ ਅਤੇ 40 ਮੁਕਤਿਆਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ 40 ਮੁਕਤਿਆਂ ਦਾ ਜੀਵਨ ਸਾਡੇ ਲਈ ਪ੍ਰੇਰਣਾਸਰੋਤ ਹੈ। ਇਸ ਤੋਂ ਬਾਅਦ ਉਨ੍ਹਾਂ ਅਕਾਲ ਅਕੈਡਮੀ ਵਿਖੇ ਪਹੁੰਚ ਕੇ ਸੀਵਰੇਜ ਸਫ਼ਾਈ ਦੇ ਪੰਜਾਬ ਦੇ ਪਹਿਲੇ ਪ੍ਰਾਜੈਕਟ ਦਾ ਉਦਘਾਟਨ ਕੀਤਾ ਅਤੇ ਸੀਵਰੇਜ ਦੇ ਮੈਨਹੋਲਾਂ ਦੀ ਸਫ਼ਾਈ ਲਈ ਵਰਤੀਆਂ ਜਾਣ ਵਾਲੀਆਂ ਰੋਬੋਟਿਕ ਮਸ਼ੀਨਾਂ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਤਕਨੀਕ ਸੀਵਰੇਜਾਂ ਦੀ ਸਫ਼ਾਈ ਦੇ ਕੰਮ ਵਿਚ ਨਵੀਂ ਕ੍ਰਾਂਤੀ ਲੈ ਕੇ ਆਵੇਗੀ ਅਤੇ ਇਸ ਤਕਨੀਕ ਨਾਲ ਸੀਵਰੇਜ ਸਾਫ਼ ਕਰਦੇ ਸਮੇਂ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਬਚਾਅ ਹੋ ਸਕੇਗਾ।
Check Also
ਸੁਖਬੀਰ ਸਿੰਘ ਬਾਦਲ ਦੀ ਲੱਤ ’ਤੇ ਹੋਇਆ ਫਰੈਕਚਰ
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੇਨਤੀ ਪੱਤਰ ਦੇਣ ਪਹੁੰਚੇ ਸਨ ਸੁਖਬੀਰ ਬਾਦਲ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ …