ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ ਕੀਤੀਆਂ ਸਿਆਸੀ ਕਾਨਫਰੰਸਾਂ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ‘ਚ ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਅੱਜ ਵੱਡੀ ਗਿਣਤੀ ‘ਚ ਦੂਰ-ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਨੇ ਸਰੋਵਰ ‘ਚ ਇਸ਼ਨਾਨ ਕੀਤਾ ਅਤੇ ਇਤਿਹਾਸਕ ਗੁਰਦੁਆਰਿਆਂ ‘ਚ ਮੱਥਾ ਟੇਕਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਬਹੁਜਨ ਸਮਾਜ ਪਾਰਟੀ ਵਲੋਂ ਸਿਆਸੀ ਕਾਨਫਰੰਸਾਂ ਵੀ ਕੀਤੀਆਂ ਗਈਆਂ। ਅਕਾਲੀ ਦਲ ਦੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਕੌਮ ਨੇ ਹਮੇਸ਼ਾ ਸਰਬੱਤ ਦਾ ਭਲਾ ਮੰਗਿਆ ਹੈ। ਇਸ ਮੌਕੇ ਜਗਮੀਤ ਸਿੰਘ ਬਰਾੜ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਕਿਹਾ ਕਿ ਪੰਜਾਬ ‘ਚ ਪਿਛਲੇ 9 ਸਾਲਾਂ ਤੋਂ ਆ ਰਹੀ ਅਰੂਸਾ ਆਲਮ ਬਾਰੇ ਕੇਂਦਰ ਸਰਕਾਰ ਨੂੂੰ ਜਾਂਚ ਕਰਵਾਉਣੀ ਚਾਹੀਦੀ ਹੈ। ਬਹੁਜਨ ਸਮਾਜ ਪਾਰਟੀ ਦੀ ਕਾਨਫਰੰਸ ਵਿਚ ਵੀ ਆਗੂਆਂ ਨੇ ਕਾਂਗਰਸ ਅਤੇ ਅਕਾਲੀ ਦਲ ‘ਤੇ ਹੀ ਨਿਸ਼ਾਨਾ ਰੱਖਿਆ। ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀ ਮਾੜੀ ਆਰਥਿਕ ਹਾਲਤ ਲਈ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਦੋਵਾਂ ਨੂੰ ਹੀ ਜ਼ਿੰਮੇਵਾਰ ਦੱਸਿਆ।
Home / ਪੰਜਾਬ / ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸ ਗੁਰਦੁਆਰਿਆਂ ‘ਚ ਟੇਕਿਆ ਮੱਥਾ
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …