Breaking News
Home / ਭਾਰਤ / ਜੰਮੂ ਕਸ਼ਮੀਰ ‘ਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਚੋਟੀ ਦਾ ਅੱਤਵਾਦੀ ਕਮਾਂਤਰ ਮਾਰ ਮੁਕਾਇਆ

ਜੰਮੂ ਕਸ਼ਮੀਰ ‘ਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਚੋਟੀ ਦਾ ਅੱਤਵਾਦੀ ਕਮਾਂਤਰ ਮਾਰ ਮੁਕਾਇਆ

ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਅੱਜ ਭਾਰਤੀ ਸੁਰੱਖਿਆ ਬਲਾਂ ਨੇ ਹਿਜਬੁਲ ਮੁਜਾਹਦੀਨ ਦਾ ਇਕ ਚੋਟੀ ਦਾ ਕਮਾਂਡਰ ਮੁਕਾਬਲੇ ਦੌਰਾਨ ਮਾਰ ਮੁਕਾਇਆ। ਇਸ ਅੱਤਵਾਦੀ ਦੀ ਪਹਿਚਾਣ ਹਾਰੂਨ ਹਫਜ਼ ਦੇ ਰੂਪ ਵਿਚ ਹੋਈ ਹੈ ਅਤੇ ਉਹ ਡੋਡਾ ਦਾ ਰਹਿਣ ਵਾਲਾ ਸੀ। ਜ਼ਿਕਰਯੋਗ ਹੈ ਕਿ ਪਿਛਲੇ 15 ਦਿਨਾਂ ਵਿਚ ਸੁਰੱਖਿਆ ਬਲਾਂ ਵਲੋਂ ਕੀਤੀ ਗਈ ਕਾਰਵਾਈ ਵਿਚ ਇਹ ਚੌਥਾ ਅੱਤਵਾਦੀ ਮਾਰਿਆ ਗਿਆ ਹੈ। ਇਸ ਸਬੰਧੀ ਫੌਜ ਦੇ ਬੁਲਾਰੇ ਨੇ ਦੱਸਿਆ ਕਿ ਹਾਰੂਨ ਹਫਜ਼ ਕਿਸ਼ਤਵਾੜ ਵਿਚ ਹਥਿਆਰ ਖੋਹਣ ਅਤੇ ਰਾਜਨੀਤਕ ਵਿਅਕਤੀਆਂ ਦੀ ਹੱਤਿਆ ਸਮੇਤ ਕਈ ਅੱਤਵਾਦੀ ਘਟਨਾਵਾਂ ਲਈ ਲੋੜੀਂਦਾ ਸੀ। ਉਹ ਹਿਜ਼ਬੁਲ ਕਮਾਂਡਰ ਓਸਾਮਾ ਜਾਵੇਦ ਦਾ ਵੀ ਸਹਿਯੋਗੀ ਰਿਹਾ, ਜਿਸ ਨੂੰ ਸੁਰੱਖਿਆ ਬਲਾਂ ਨੇ ਪਹਿਲਾਂ ਹੀ ਮਾਰ ਦਿੱਤਾ ਸੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਲੰਘੇ ਐਤਵਾਰ ਨੂੰ ਤਰਾਲ ਖੇਤਰ ਵਿਚ ਮੁਕਾਬਲੇ ਦੌਰਾਨ ਹਿਜਬੁਲ ਅਤੇ ਜੈਸ਼ ਦੇ ਤਿੰਨ ਅੱਤਵਾਦੀ ਮੁਕਾਬਲੇ ਵਿਚ ਮਾਰੇ ਗਏ ਸਨ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …