Breaking News
Home / ਭਾਰਤ / ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਕੀਤਾ ਬਰਖਾਸਤ

ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਕੀਤਾ ਬਰਖਾਸਤ

ਹਿਜ਼ਬੁਲ ਮੁਜਾਹਦੀਨ ਦੇ ਅੱਤਵਾਦੀਆਂ ਨਾਲ ਫੜਿਆ ਗਿਆ ਸੀ ਡੀ.ਐਸ.ਪੀ.
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ। ਜੰਮੂ ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਡੀ.ਐਸ.ਪੀ. ਦਵਿੰਦਰ ਸਿੰਘ ਪਿਛਲੇ ਦਿਨੀਂ ਹਿਜ਼ਬੁਲ ਮੁਜਾਹਦੀਨ ਦੇ ਦੋ ਅੱਤਵਾਦੀਆਂ ਨਵੀਦ ਅਤੇ ਰਫੀ ਨਾਲ ਫੜਿਆ ਗਿਆ ਸੀ। ਦਵਿੰਦਰ ਸਿੰਘ ਇਨ੍ਹਾਂ ਦੋਵਾਂ ਅੱਤਵਾਦੀਆਂ ਨੂੰ ਕਸ਼ਮੀਰ ਤੋਂ ਬਾਹਰ ਲਿਜਾਉਣਾ ਚਾਹੁੰਦਾ ਸੀ ਅਤੇ ਇਸ ਲਈ ਉਸ ਨਾਲ ਲੱਖਾਂ ਰੁਪਏ ਦੀ ਡੀਲ ਵੀ ਹੋਈ ਸੀ। ਜਾਂਚ ਏਜੰਸੀਆਂ ਹੁਣ ਦਵਿੰਦਰ ਸਿੰਘ ਕੋਲੋਂ ਪੁੱਛਗਿੱਛ ਕਰ ਰਹੀਆਂ ਹਨ ਅਤੇ ਹੋ ਰਹੇ ਖੁਲਾਸਿਆਂ ਤੋਂ ਬਾਅਦ ਸ੍ਰੀਨਗਰ ਤੋਂ ਲੈ ਕੇ ਦਿੱਲੀ ਤੱਕ ਸੱਤਾ ਦੇ ਗਲਿਆਰਿਆਂ ਵਿਚ ਭੂਚਾਲ ਜਿਹਾ ਆ ਗਿਆ ਹੈ। ਧਿਆਨ ਰਹੇ ਕਿ ਦਵਿੰਦਰ ਸਿੰਘ ਨੇ ਅਜਿਹੇ ਘਟੀਆ ਅਤੇ ਦੇਸ਼ ਨੂੰ ਧੋਖਾ ਦੇਣ ਵਾਲੇ ਕੰਮ ਕਰਕੇ ਜੰਮੂ, ਦਿੱਲੀ ਅਤੇ ਚੰਡੀਗੜ੍ਹ ਵਿਚ ਵੀ ਜਾਇਦਾਦ ਬਣਾਈ ਹੈ, ਜਿਸ ਦੀ ਜਾਂਚ ਵੀ ਹੋ ਰਹੀ ਹੈ।

Check Also

ਕਰੋਨਾ ਦੇ ਗੰਭੀਰ ਮਾਮਲਿਆਂ ‘ਚ ਭਾਰਤ ਦਾ ਨੰਬਰ ਦੂਜਾ

ਸੰਸਾਰ ਭਰ ‘ਚ ਕਰੋਨਾ ਸਾਢੇ 9 ਲੱਖ ਵਿਅਕਤੀਆਂ ਦੀ ਲੈ ਚੁੱਕਾ ਹੈ ਜਾਨ ਪੰਜਾਬ ‘ਚ …