ਦੋਸ਼ੀ ਪੁਲਿਸ ਮੁਲਾਜ਼ਮਾਂ ‘ਤੇ ਵੀ ਹੋਵੇਗੀ ਕਾਰਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਸੰਬੰਧਿਤ 186 ਮਾਮਲਿਆਂ ਦੀ ਜਾਂਚ ਕਰਨ ਵਾਲੀ ਜਸਟਿਸ ਐੱਸ. ਐੱਨ. ਢੀਂਗਰਾ ਕਮੇਟੀ ਦੀ ਰਿਪੋਰਟ ਸਵੀਕਾਰ ਕਰ ਲਈ ਹੈ ਅਤੇ ਉਸ ਦੀਆਂ ਸਿਫ਼ਾਰਿਸ਼ਾਂ ਮੁਤਾਬਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਹਾਈਕੋਰਟ ਦੇ ਸੇਵਾਮੁਕਤ ਜਸਟਿਸ ਐੱਸ. ਐੱਨ. ਢੀਂਗਰਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਸਵੀਕਾਰ ਕਰ ਲਈ ਹੈ ਅਤੇ ਉਸ ਦੇ ਆਧਾਰ ‘ਤੇ ਲਾਪਰਵਾਹੀ ਵਰਤਣ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ ਸੁਪਰੀਮ ਕੋਰਟ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਟੀਸ਼ਨਕਰਤਾ ਐੱਸ. ਜੀ. ਐੱਸ. ਕਾਹਲੋਂ ਨੂੰ ਐੱਸ. ਆਈ. ਟੀ. ਵਲੋਂ ਪੇਸ਼ ਕੀਤੀ ਗਈ ਰਿਪੋਰਟ ‘ਤੇ ਸੁਝਾਅ ਦੇਣ ਦੀ ਆਗਿਆ ਦਿੱਤੀ ਹੈ। ਜ਼ਿਕਰਯੋਗ ਕਿ ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਸਾਲ 2018 ‘ਚ ਕੀਤਾ ਸੀ। ਇਸ ਜਾਂਚ ਟੀਮ ਦੇ ਮੁਖੀ ਜਸਟਿਸ (ਸੇਵਾਮੁਕਤ) ਐੱਸ. ਐੱਨ. ਢੀਂਗਰਾ ਨੂੰ ਬਣਾਇਆ ਗਿਆ ਸੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …