4.5 C
Toronto
Sunday, April 19, 2026
spot_img
Homeਪੰਜਾਬਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਪੰਜਾਬੀ ਵਿਰਸੇ ਦੇ ਬੁੱਤਾਂ...

ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਪੰਜਾਬੀ ਵਿਰਸੇ ਦੇ ਬੁੱਤਾਂ ਦੀ ਭੰਨ-ਤੋੜ

ਪੁਲਿਸ ਨੇ 8 ਸਿੱਖ ਨੌਜਵਾਨਾਂ ਕੀਤਾ ਗ੍ਰਿਫਤਾਰ
ਅੰਮ੍ਰਿਤਸਰ/ਬਿਊਰੋ ਨਿਊਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਲਗਾਏ ਗਏ ਵਿਰਸੇ ਨੂੰ ਦਰਸਾਉਂਦੇ ਬੁੱਤਾਂ ਦੀ ਕੁਝ ਸ਼ਰਾਰਤੀ ਅਨਸਰਾਂ ਨੇ ਲੰਘੀ ਰਾਤ ਭੰਨ ਤੋੜ ਕੀਤੀ ਹੈ। ਭੰਨਤੋੜ ਕਰਨ ਵਾਲੇ 8 ਸਿੱਖ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਅਤੇ ਜਿਨ੍ਹਾਂ ਨੂੰ ਅਦਾਲਤ ਨੇ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਵੀ ਭੇਜ ਦਿੱਤਾ।
ਜ਼ਿਕਰਯੋਗ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਮਾਰਗ ‘ਤੇ ਸਾਲ 2016 ‘ਚ ਅਕਾਲੀ- ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਵਿਰਸੇ ਨੂੰ ਦਰਸਾਉਂਦੇ ਬੁੱਤ ਲਗਾਏ ਗਏ ਸਨ। ਜਿਨ੍ਹਾਂ ਵਿਚ ਗਿੱਧਾ ਪਾਉਂਦੀਆਂ ਮੁਟਿਆਰਾਂ ਤੇ ਭੰਗੜਾ ਪਾਉਂਦੇ ਗੱਭਰੂ ਸ਼ਾਮਲ ਹਨ। ਇਨ੍ਹਾਂ ਬੁੱਤਾਂ ਦਾ ਵਿਰੋਧ ਕਰ ਰਹੀਆਂ ਕੁਝ ਜਥੇਬੰਦੀਆਂ ਨੇ ਲਗਾਤਾਰ ਇਸ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਸੀ। ਧਿਆਨ ਰਹੇ ਕਿ ਪਿਛਲੇ ਮਹੀਨਿਆਂ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ ਇਨ੍ਹਾਂ ਬੁੱਤਾਂ ਦਾ ਵਿਰੋਧ ਕਰਦੀਆਂ ਆ ਰਹੀਆਂ ਹਨ। ਇਨ੍ਹਾਂ ਸਿੱਖ ਜਥੇਬੰਦੀਆਂ ਦੀ ਮੰਗ ਹੈ ਕਿ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਮਾਰਗ ‘ਚ ਸਿੱਖ ਯੋਧਿਆਂ ਦੇ ਇਤਿਹਾਸ ਨਾਲ ਜੁੜੇ ਬੁੱਤ ਲਗਾਏ ਜਾਣੇ ਚਾਹੀਦੇ ਹਨ ਨਾ ਕਿ ਪੰਜਾਬੀ ਸੱਭਿਆਚਾਰ ਨੂੰ ਪੇਸ਼ ਕਰਨ ਵਾਲੇ ਨੱਚਦੇ-ਗਾਉਂਦੇ ਬੁੱਤ।

RELATED ARTICLES
POPULAR POSTS