ਅਮਨ ਅਰੋੜਾ ਨੇ ਕਿਹਾ – ਵਿਧਾਇਕਾਂ ਲਈ ਵੀ ਹੋਵੇਗੀ ਪਰਖ ਦੀ ਘੜੀ
ਚੰਡੀਗੜ੍ਹ/ਬਿਊਰੋ ਨਿਊਜ਼
ਪਿਛਲੀ ਬਾਦਲ ਸਰਕਾਰ ਸਮੇਂ ਨਿੱਜੀ ਥਰਮਲ ਪਲਾਂਟਾਂ ਨਾਲ ਹੋਏ ਇਕਪਾਸੜ ਸਮਝੌਤੇ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਵਫਦ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਮਿਲਿਆ। ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਅਰੋੜ ਅਰੋੜਾ ਦੀ ਅਗਵਾਈ ਵਾਲੇ ਵਫਦ ਨੇ ਇਸ ਸਬੰਧੀ ਵਿਧਾਨ ਸਭਾ ਵਿਚ ਮਤਾ ਪਾਸ ਕਰਨ ਦੀ ਮੰਗ ਕੀਤੀ ਤਾਂ ਕਿ ਸੂਬੇ ਦੇ ਲੋਕਾਂ ਨੂੰ ਹੱਦੋਂ ਵੱਧ ਮਹਿੰਗੀ ਬਿਜਲੀ ਤੋਂ ਰਾਹਤ ਮਿਲ ਸਕੇ। ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀਆਂ ਵੱਲੋਂ ਮਹਿੰਗੀ ਬਿਜਲੀ ਨੂੰ ਲੈ ਕੇ ਰਾਜਪਾਲ ਨੂੰ ਮੈਮੋਰੰਡਮ ਸੌਂਪੇ ਜਾਣ ਨੂੰ ਮਗਰਮੱਛ ਦੇ ਹੰਝੂ ਕਰਾਰ ਦਿੰਦੇ ਹੋਏ ਕਿਹਾ ਕਿ ਸੁਖਬੀਰ ਨੇ ਹੀ ਸਰਕਾਰੀ ਥਰਮਲ ਪਲਾਂਟ ਬੰਦ ਕਰਕੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਮਿਲ ਕੇ ਪੰਜਾਬ ਵਿਚ ਬਿਜਲੀ ਮਾਫ਼ੀਆ ਪੈਦਾ ਕੀਤਾ ਸੀ। ਅਮਨ ਅਰੋੜਾ ਨੇ ਕਿਹਾ ਹੁਣ ਪੰਜਾਬ ਦੇ ਸਾਰੇ ਵਿਧਾਇਕਾਂ ਲਈ ਇਹ ਪਰਖ ਦੀ ਘੜੀ ਹੈ ਕਿ ਉਹ ਲੋਕਾਂ ਦੀ ਗੱਲ ਕਰਨਗੇ ਜਾਂ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਹਿੱਤ ਪੂਰਨਗੇ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …