14.7 C
Toronto
Tuesday, September 16, 2025
spot_img
Homeਪੰਜਾਬਸੁਖਬੀਰ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਰਾਜਪਾਲ ਨੂੰ ਮਿਲਿਆ

ਸੁਖਬੀਰ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਰਾਜਪਾਲ ਨੂੰ ਮਿਲਿਆ

4100 ਕਰੋੜ ਰੁਪਏ ਦੇ ਬਿਜਲੀ ਘੁਟਾਲਿਆਂ ਦੀ ਸੀਬੀਆਈ ਜਾਂਚ ਮੰਗੀ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਅੰਦਰ ਹਾਲ ਹੀ ਵਿਚ ਹੋਏ 4100 ਕਰੋੜ ਰੁਪਏ ਦੇ ਬਿਜਲੀ ਘੁਟਾਲੇ ਸਬੰਧੀ ਸੀਬੀਆਈ ਜਾਂਚ ਦੀ ਸਿਫਾਰਸ਼ ਕਰਨ। ਵਫਦ ਨੇ ਕਿਹਾ ਕਿ ਕਾਂਗਰਸੀ ਆਗੂਆਂ, ਮੰਤਰੀਆਂ ਅਤੇ ਪ੍ਰਾਈਵੇਟ ਸੈਕਟਰ ਦੀਆਂ ਕੰਪਨੀਆਂ ਵੱਲੋਂ ਆਪਸੀ ਮਿਲੀਭੁਗਤ ਨਾਲ ਕੀਤੇ ਭ੍ਰਿਸ਼ਟਾਚਾਰ ਕਰਕੇ ਹੀ ਪੰਜਾਬ ਨੂੰ 4100 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ। ਵਫਦ ਨੇ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਅੰਦਰਖਾਤੇ ਕੀਤੀਆਂ ਸੌਦੇਬਾਜ਼ੀਆਂ ਕਰਕੇ ਹੀ ਇਨ੍ਹਾਂ ਨੂੰ ਬਿਜਲੀ ਦਰਾਂ ਵਧਾਉਣੀਆਂ ਪਈਆਂ ਹਨ। ਬਾਅਦ ਵਿਚ ਸੁਖਬੀਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜੇਕਰ ਇਸ ਮਾਮਲੇ ਵਿਚ ਇਨਸਾਫ ਨਾ ਮਿਲਿਆ ਤਾਂ ਪਾਰਟੀ ਹਾਈਕੋਰਟ ਵਿਚ ਜਾਵੇਗੀ। ਵਫਦ ਵਿਚ ਸੁਖਬੀਰ ਬਾਦਲ ਤੋਂ ਇਲਾਵਾ ਚਰਨਜੀਤ ਸਿੰਘ ਅਟਵਾਲ, ਗੁਲਜ਼ਾਰ ਸਿੰਘ ਰਣੀਕੇ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਤੇ ਹੋਰ ਅਕਾਲੀ ਆਗੂ ਸ਼ਾਮਲ ਸਨ।

RELATED ARTICLES
POPULAR POSTS