ਕਿਹਾ – ਮੇਰਾ ਭਾਵੇਂ ਸਿਰ ਵੀ ਕਲਮ ਹੋ ਜਾਵੇ, ਪਰ ਸਟੈਂਡ ‘ਤੇ ਕਾਇਮ ਰਹਾਂਗਾ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਸੁਰ ਹੋਰ ਤਿੱਖੇ ਹੁੰਦੇ ਜਾ ਰਹੇ ਹਨ। ਬਾਜਵਾ ਨੇ ਪੰਜਾਬ ਵਿਚ ਮਹਿੰਗੀ ਹੋ ਰਹੀ ਬਿਜਲੀ ਦੇ ਮਾਮਲੇ ‘ਤੇ ਕੈਪਟਨ ਸਰਕਾਰ ‘ਤੇ ਸਵਾਲ ਚੁੱਕੇ ਸਨ ਅਤੇ ਪੰਜਾਬ ਦੇ ਸਾਰੇ ਮੰਤਰੀਆਂ ਨੇ ਬਾਜਵਾ ਖਿਲਾਫ ਕਾਰਵਾਈ ਦੀ ਗੱਲ ਕਰ ਦਿੱਤੀ। ਇਸ ਨੂੰ ਲੈ ਕੇ ਬਾਜਵਾ ਨੇ ਅੱਜ ਆਖਿਆ ਕਿ ਮੇਰਾ ਭਾਵੇਂ ਸਿਰ ਕਲਮ ਹੋ ਜਾਵੇ, ਪਰ ਮੈਂ ਆਪਣੇ ਸਟੈਂਡ ‘ਤੇ ਕਾਇਮ ਰਹਾਂਗਾ। ਉਨ੍ਹਾਂ ਕਿਹਾ ਕਿ ਮੈਂ ਕਿਸੇ ਦੀਆਂ ਗਿੱਦੜ ਧਮਕੀਆਂ ਤੋਂ ਡਰਨ ਵਾਲਾ ਨਹੀਂ ਹਾਂ। ਬਾਜਵਾ ਨੇ ਕਿਹਾ ਕਿ ਜਿਹੜੇ ਮੰਤਰੀਆਂ ਦੀ ਮੇਰੇ ਖਿਲਾਫ ਮਤਾ ਪਾਸ ਕਰਨ ਦੀ ਗੱਲ ਸਾਹਮਣੇ ਆਈ ਹੈ, ਉਨ੍ਹਾਂ ਵਿਚੋਂ 6 ਮੰਤਰੀਆਂ ਦੇ ਫੋਨ ਮੇਰੇ ਕੋਲ ਆ ਗਏ ਹਨ ਅਤੇ ਉਹ ਮੰਤਰੀ ਮੀਟਿੰਗ ਵਿਚ ਸ਼ਾਮਲ ਹੀ ਨਹੀਂ ਸਨ। ਕੈਪਟਨ ਅਮਰਿੰਦਰ ਨੂੰ ਲੰਮੇ ਹੱਥੀਂ ਲੈਂਦਿਆਂ ਬਾਜਵਾ ਨੇ ਕਿਹਾ ਕਿ ਜਿਹੜਾ ਮੰਤਰੀ ਸਾਲ ਵਿਚ ਸਿਰਫ ਇਕ ਦਿਨ ਹੀ ਦਰਸ਼ਨ ਦਿੰਦਾ ਹੈ, ਉਹ ਜਨਤਾ ਲਈ ਕੰਮ ਕਿਵੇਂ ਕਰੇਗਾ। ਉਨ੍ਹਾਂ ਕਿਹਾ ਕਿ ਕੈਪਟਨ ਨੇ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਕੁਝ ਵਾਅਦੇ ਕੀਤੇ ਸਨ, ਪਰ ਪੂਰੇ ਨਹੀਂ ਹੋਏ। ਉਧਰ ਦੂਜੇ ਪਾਸੇ ਬਿਕਰਮ ਮਜੀਠੀਆ ਨੇ ਬਾਜਵਾ ਦੇ ਬਿਆਨ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹੀ ਝੂਠ ਦੀ ਪੰਡ ਹੈ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …