Breaking News
Home / ਪੰਜਾਬ / ਨਸ਼ੇ ਬਾਰੇ ਬਿਆਨ ‘ਚ ਕਸੂਤੇ ਫਸੇ ਜਿਆਣੀ

ਨਸ਼ੇ ਬਾਰੇ ਬਿਆਨ ‘ਚ ਕਸੂਤੇ ਫਸੇ ਜਿਆਣੀ

5ਪਟਿਆਲਾ/ਬਿਊਰੋ ਨਿਊਜ਼
ਪੰਜਾਬ ਵਿੱਚ ਸਿਰਫ਼ ਇੱਕ ਫ਼ੀਸਦੀ ਨਸ਼ਾ ਹੋਣ ਦੇ ਦਿੱਤੇ ਬਿਆਨ ਤੋਂ ਬਾਅਦ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਵਿਵਾਦਾਂ ਵਿੱਚ ਘਿਰ ਗਏ ਹਨ। ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਨਸ਼ੇ ਬਾਰੇ ਗ਼ਲਤ ਅੰਕੜੇ ਦੇਣ ਉੱਤੇ ਸਿਹਤ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
ਡਾਕਟਰ ਧਰਮਵੀਰ ਗਾਂਧੀ ਨੇ ਆਖਿਆ ਅਕਾਲੀ-ਭਾਜਪਾ ਸਰਕਾਰ ਸੂਬੇ ਵਿੱਚ ਨਸ਼ੇ ਦੇ ਗ਼ਲਤ ਅੰਕੜੇ ਪੇਸ਼ ਕਰਕੇ ਨਸ਼ਾ ਮਾਫ਼ੀਆ ਨੂੰ ਬਚਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਸਿਹਤ ਮੰਤਰੀ ਨੇ ਗ਼ਲਤ ਅੰਕੜੇ ਦੱਸ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਨਸ਼ੇ ਦੇ ਮੁੱਦੇ ਉੱਤੇ ਸਿਹਤ ਮੰਤਰੀ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਵੀ ਦਿੱਤੀ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਸੂਬੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜਲੰਧਰ ਵਿਖੇ ਪੰਜਾਬ ਵਿੱਚ 0.6 ਫ਼ੀਸਦੀ ਨਸ਼ੇ ਹੋਣ ਦੀ ਗੱਲ ਮੰਨ ਚੁੱਕੇ ਹਨ। ਅਜਿਹੇ ਵਿੱਚ ਸਿਹਤ ਮੰਤਰੀ ਦਾ ਸੂਬੇ ਵਿੱਚ ਇੱਕ ਫ਼ੀਸਦੀ ਨਸ਼ਾ ਹੋਣ ਦਾ ਬਿਆਨ ਗੁੰਮਰਾਹਕੁਨ ਹੈ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …