450 ਕਰੋੜ ਰੁਪਏ ਦਾ ਬਕਾਇਆ ਨਾ ਦਿੱਤੇ ਜਾਣ ਦਾ ਦੋਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਟਰੱਕ ਯੂਨੀਅਨ ਨੇ ਸੂਬਾ ਸਰਕਾਰ ਦਾ ਅੱਜ ਤੋਂ ਪੂਰਨ ਬਾਈਕਾਟ ਕਰ ਦਿੱਤਾ ਹੈ। ਟਰੱਕ ਆਪਰੇਟਰ 450 ਕਰੋੜ ਰੁਪਏ ਦਾ ਬਕਾਇਆ ਨਾ ਦਿੱਤੇ ਜਾਣ ਕਰਨ ਪੰਜਾਬ ਸਰਕਾਰ ਤੋਂ ਨਾਰਾਜ਼ ਹਨ। ਪੰਜਾਬ ਟਰੱਕ ਆਪਰੇਟਰ ਯੂਨੀਅਨ ਦੇ ਸੂਬਾ ਪ੍ਰਧਾਨ ਹੈਪੀ ਸੰਧੂ ਨੇ ਦੱਸਿਆ ਕਿ ਸਰਕਾਰ ਨੂੰ 28 ਜੂਨ ਤੱਕ 450 ਕਰੋੜ ਰੁਪਏ ਦੀ ਅਦਾਇਗੀ ਕਰਨ ਦਾ ਸਮਾਂ ਦਿੱਤਾ ਗਿਆ ਸੀ ਪਰ ਸਰਕਾਰ ਨੇ ਇਸ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਅੱਜ ਤੋਂ ਸਰਕਾਰੀ ਕੰਮਾਂ ਦਾ ਬਾਈਕਾਟ ਕਰਨਾ ਪੈ ਰਿਹਾ ਹੈ।
ਉਨ੍ਹਾਂ ਆਖਿਆ ਕਿ ਅੱਜ ਤੋਂ ਬਾਅਦ ਕੋਈ ਵੀ ਸਰਕਾਰੀ ਲੋਡ ਨਹੀਂ ਚੁੱਕਿਆ ਜਾਵੇਗਾ। ਟਰੱਕ ਆਪ੍ਰੇਟਰਾਂ ਦੇ ਸੂਬਾ ਪ੍ਰਧਾਨ ਹੈਪੀ ਸੰਧੂ ਨੇ ਕਿਹਾ ਕਿ ਜਦੋਂ ਡੀਜ਼ਲ ਦੇ ਰੇਟ ਘੱਟ ਸਨ ਤਾਂ ਸਰਕਾਰ ਨੇ ਉਨ੍ਹਾਂ ਉੱਤੇ ਐਕਸਾਈਜ਼ ਡਿਊਟੀ ਲਾਈ ਸੀ ਪਰ ਹੁਣ ਡੀਜ਼ਲ ਦੇ ਰੇਟ ਦੋ ਸਾਲ ਵਿੱਚ ਵਧ ਜਾਣ ਦੇ ਬਾਵਜੂਦ ਸਰਕਾਰ ਨੇ ਐਕਸਾਈਜ਼ ਡਿਊਟੀ ਨਹੀਂ ਹਟਾਈ। ਹੈਪੀ ਸੰਧੂ ਨੇ ਦੱਸਿਆ ਕਿ 450 ਕਰੋੜ ਤੋਂ ਇਲਾਵਾ 25 ਤੋਂ 30 ਕਰੋੜ ਰੁਪਏ ਆਟਾ-ਦਾਲ ਸਕੀਮ ਦੀ ਢੋਆ-ਢੁਆਈ ਦਾ ਵੀ ਬਕਾਇਆ ਹੈ। ਟਰੱਕ ਅਪਰੇਟਰਾਂ ਵੱਲੋਂ ਕਈ ਵਾਰ ਇਸ ਮਾਮਲੇ ਨੂੰ ਲੈ ਕੇ ਕੈਬਨਿਟ ਮੰਤਰੀ ਪ੍ਰਤਾਪ ਸਿੰਘ ਕੈਰੋਂ ਤੇ ਸਰਕਾਰ ਦੇ ਹੋਰ ਮੰਤਰੀਆਂ ਨੂੰ ਮਿਲ ਚੁੱਕੇ ਹਨ ਪਰ ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …