ਅੰਮ੍ਰਿਤਸਰ : ਪਿਛਲੇ ਦਿਨੀਂ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੱਲੋਂ ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਦਾ ਮੂੰਹ ਮੋੜ ਕੇ ਹਰੀਕੇ ਪੱਤਣ ਵੱਲ ਕੀਤੇ ਜਾਣ ਅਤੇ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਨੂੰ ਮੱਛੀ ਖਵਾਉਣ ਵਾਲੇ ਇਤਰਾਜ਼ਯੋਗ ਬਿਆਨ ਵਾਲੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਣ ਨਾਲ ਸਿੱਖ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸਿੱਖ ਸੰਗਤਾਂ ਦੇ ਰੋਸ ਨੂੰ ਵੇਖਦਿਆਂ ਹਰਮਿੰਦਰ ਗਿੱਲ ਨੇ ਆਪਣੀ ਇਸ ਭੁੱਲ ਲਈ ਮਾਫੀ ਮੰਗ ਲਈ ਹੈ ਅਤੇ ਅਕਾਲ ਤਖਤ ਸਾਹਿਬ ਵਿਖੇ ਲਿਖਤੀ ਮਾਫੀਨਾਮਾ ਵੀ ਸੌਂਪ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਗਿੱਲ ਦੇ ਇਸ ਬਿਆਨ ਨਾਲ ਸਿੱਖੀ ਸਿਧਾਂਤਾਂ ਨੂੰ ਸੱਟ ਵੱਜੀ ਹੈ ਅਤੇ ਧਾਰਮਿਕ ਗਲਿਆਰਿਆਂ ਵਿੱਚ ਵੀ ਨਵੀਂ ਚਰਚਾ ਛਿੜ ਗਈ ਹੈ। ਵੀਡੀਓ ਵਿੱਚ ਵਿਧਾਇਕ ਗਿੱਲ ਸ੍ਰੀ ਹਰਿਮੰਦਰ ਸਾਹਿਬ ਆ ਰਹੇ ਸ਼ਰਧਾਲੂਆਂ ਨੂੰ ਹਰੀਕੇ ਪੱਤਣ ਮੱਛੀ ਖਵਾਉਣ ਵਾਸਤੇ ਕਹਿੰਦੇ ਸੁਣਾਈ ਦੇ ਰਹੇ ਹਨ। ਉਹ ਕਹਿ ਰਹੇ ਹਨ ਕਿ ਇਸ ਨਾਲ ਜਿੱਥੇ ਹਰੀਕੇ ਝੀਲ ਸੈਰ ਸਪਾਟੇ ਵਾਸਤੇ ਹੋਰ ਵਿਕਸਿਤ ਹੋਵੇਗੀ ਉੱਥੇ ਹਰੀਕੇ ਵਾਸੀਆਂ ਦੇ ਕਾਰੋਬਾਰ ਵਿੱਚ ਕਾਫ਼ੀ ਵਾਧਾ ਹੋਵੇਗਾ। ਲੋਕਾਂ ਅਨੁਸਾਰ ਹਲਕਾ ਵਿਧਾਇਕ ਵੱਲੋਂ ਦਿੱਤੇ ਬਿਆਨ ਨਾਲ ਜਿੱਥੇ ਸਿੱਖਾਂ ਦੇ ਹਿਰਦਿਆਂ ਨੂੰ ਸੱਟ ਵੱਜੀ ਹੈ ਉੱਥੇ ਗੁਰਸਿੱਖ ਪਰਿਵਾਰ ਨਾਲ ਸਬੰਧਿਤ ਹਲਕਾ ਵਿਧਾਇਕ ਨੂੰ ਇਹੋ ਜਿਹੇ ਬਿਆਨ ਸ਼ੋਭਾ ਨਹੀਂ ਦਿੰਦੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …