ਨਿਰਭਯਾ ਦੀ ਮਾਂ ਬੋਲੀ – ਬੱਚੀ ਦੀ ਮੌਤ ਨਾਲ ਹੋ ਰਿਹਾ ਹੈ ਖਿਲਵਾੜ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਨਿਰਭਯਾ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ। ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਨੂੰ ਮੁਕੇਸ਼ ਦੀ ਰਹਿਮ ਅਪੀਲ ਖਾਰਜ ਕਰਨ ਦੀ ਸਿਫਾਰਸ਼ ਵੀ ਕੀਤੀ ਸੀ। ਇਸ ਦੌਰਾਨ ਦੋਸ਼ੀਆਂ ਨੂੰ ਫਾਂਸੀ ਦੇਣ ਵਿਚ ਹੋ ਰਹੀ ਦੇਰੀ ਦੇ ਚੱਲਦਿਆਂ ਪੀੜਤਾ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਕਿ ਮੇਰੀ ਬੱਚੀ ਦੀ ਮੌਤ ਨਾਲ ਲਗਾਤਾਰ ਖਿਲਵਾੜ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਨਿਰਭਯਾ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀਆਂ ਨੂੰ 22 ਜਨਵਰੀ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਫਾਂਸੀ ‘ਤੇ ਲਟਕਾਉਣ ਦਾ ਹੁਕਮ ਦਿੱਤਾ ਸੀ। ਪਰ ਬਾਅਦ ਵਿਚ ਖਬਰ ਆਈ ਸੀ ਕਿ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …