ਚੀਫ ਜਸਟਿਸ ਬੋਲੇ – ਰਾਸ਼ਟਰਪਿਤਾ ਦਾ ਦਰਜਾ ਭਾਰਤ ਰਤਨ ਤੋਂ ਵੀ ਉਪਰ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਮਹਾਤਮਾ ਗਾਂਧੀ ਨੂੰ ਭਾਰਤ ਰਤਨ ਦਿੱਤੇ ਜਾਣ ਦੀ ਅਰਜ਼ੀ ‘ਤੇ ਕੇਂਦਰ ਸਰਕਾਰ ਨੂੰ ਨਿਰਦੇਸ਼ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਪਟੀਸ਼ਨ ਵਿਚ ਮੰਗ ਕੀਤੀ ਗਈ ਸੀ ਕਿ ਮਹਾਤਮਾ ਗਾਂਧੀ ਨੂੰ ਭਾਰਤ ਰਤਨ ਦੇਣ ਲਈ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਵੇ। ਇਸਦੇ ਚੱਲਦਿਆਂ ਚੀਫ ਜਸਟਿਸ ਐਸ.ਏ. ਬੋਬਡੇ ਨੇ ਇਸ ਸਬੰਧੀ ਇਨਕਾਰ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਰਾਸ਼ਟਰਪਿਤਾ ਹਨ। ਉਨ੍ਹਾਂ ਦਾ ਸਨਮਾਨ ਕੀਤਾ ਜਾਣਾ ਜ਼ਰੂਰੀ ਹੈ, ਪਰ ਲੋਕਾਂ ਦੇ ਮਨ ਵਿਚ ਉਹ ਪਹਿਲਾਂ ਹੀ ਭਾਰਤ ਰਤਨ ਤੋਂ ਉਪਰ ਹਨ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਅਧਿਕਾਰਤ ਪਹਿਚਾਣ ਦੀ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 2012 ਵਿਚ ਕਰਨਾਟਕ ਹਾਈਕੋਰਟ ਵਿਚ ਮਹਾਤਮਾ ਗਾਂਧੀ ਨੂੰ ਭਾਰਤ ਦੇਣ ਲਈ ਪਟੀਸ਼ਨ ਦਾਇਰ ਹੋਈ ਸੀ ਅਤੇ ਉਸ ਸਮੇਂ ਵੀ ਅਜਿਹੀ ਪਟਸ਼ੀਨ ਰੱਦ ਕਰ ਦਿੱਤੀ ਗਈ ਸੀ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …