ਕੈਪਟਨ ਅਮਰਿੰਦਰ ਸਣੇ ਸਾਹਿਤਕ ਹਸਤੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਦੇ ਉਘੇ ਸਾਹਿਤਕਾਰ ਪ੍ਰੋਫੈਸਰ ਸੁਰਜੀਤ ਹਾਂਸ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਸੁਰਜੀਤ ਹਾਂਸ ਪੰਜਾਬੀ ਸਾਹਿਤ ਅਕਾਦਮੀ ਤੇ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਐਵਾਰਡੀ ਵੀ ਸਨ। ਉਹਨਾਂ ਨੇ 70 ਤੋਂ ਵੱਧ ਕਿਤਾਬਾਂ ਲਿਖੀਆਂ ਅਤੇ ਉਹਨਾਂ ਦੀ ਪੁਸਤਕ ‘ਮਿੱਟੀ ਦੀ ਢੇਰੀ’ ਬਹੁਤ ਪ੍ਰਸਿੱਧ ਹੋਈ ਸੀ। ਉਹਨਾਂ ਨੂੰ ਸ਼ੇਕਸਪੀਅਰ ਦੀਆਂ ਰਚਨਾਵਾਂ ਦਾ ਪੰਜਾਬੀ ਵਿਚ ਤਰਜਮਾ ਕਰਨ ਦਾ ਮਾਣ ਹਾਸਲ ਸੀ ਅਤੇ ਇਸ ਬਦਲੇ ਉਹਨਾਂ ਨੂੰ ਲੰਡਨ ਵਿਚ ਸਨਮਾਨਤ ਵੀ ਕੀਤਾ ਗਿਆ। ਉਹ ਆਪਣੇ ਪਿੱਛੇ ਆਪਣੀ ਧੀ ਤੇ ਸੈਂਕੜੇ ਪ੍ਰਸੰਸਕ ਛੱਡ ਗਏ ਹਨ। ਸੁਰਜੀਤ ਹਾਂਸ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬੀ ਸਾਹਿਤ ਜਗਤ ਨਾਲ ਜੁੜੀਆਂ ਹਸਤੀਆਂ ਵਲੋਂ ਡੂੰਘੇ ਦਾ ਪ੍ਰਗਟਾਵਾ ਕੀਤਾ ਗਿਆ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …