ਪੰਜਾਬ ਸਰਕਾਰ 12 ਲੱਖ ਰੁਪਏ ਅਤੇ ਸ਼ਹੀਦ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਦੇਵੇਗੀ ਨੌਕਰੀ
ਚੰਡੀਗੜ੍ਹ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿਚ ਪਿਛਲੇ ਦਿਨੀਂ ਬਰਫ ਦੇ ਤੋਦੇ ਡਿੱਗਣ ਨਾਲ ਗੁਰਦਾਸਪੁਰ ਦੇ ਪਿੰਡ ਸਿੱਧਪੁਰ ਦਾ ਜਵਾਨ ਰਣਜੀਤ ਸਿੰਘ ਸ਼ਹੀਦ ਹੋ ਗਿਆ ਸੀ ਅਤੇ ਉਸਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੱਜ ਜੱਦੀ ਪਿੰਡ ਵਿਚ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਤੇ ਇਲਾਕੇ ਦੇ ਬਹੁਤ ਸਾਰੇ ਲੋਕ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ ਹੋਏ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਹੋਏ ਜਵਾਨ ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 12 ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਭਰੋਸਾ ਦਿੱਤਾ। ਕੈਪਟਨ ਨੇ ਟਵੀਟ ਕਰਦਿਆਂ ਕਿਹਾ ਉਹ ਇਸ ਦੁੱਖ ਦੀ ਘੜੀ ਵਿਚ ਸ਼ਹੀਦ ਦੇ ਪਰਿਵਾਰ ਦੇ ਨਾਲ ਹਨ।

