Breaking News
Home / ਪੰਜਾਬ / ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ

ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ

ਕੈਪਟਨ ਅਮਰਿੰਦਰ ਨੇ ਕਿਹਾ – ਗੁਪਤਾ ਡੀ.ਜੀ.ਪੀ. ਬਣੇ ਰਹਿਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਰਕਾਰ ਨੂੰ ਕੈਟ ਤੋਂ ਵੱਡਾ ਝਟਕਾ ਲੱਗਿਆ ਹੈ। ਇਸੇ ਤਹਿਤ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਨੇ ਰੱਦ ਕਰ ਦਿੱਤੀ ਹੈ। ਕੈਪਟਨ ਸਰਕਾਰ ਨੇ ਗੁਪਤਾ ਦਾ ਨਾਮ ਪੈਨਲ ਨੂੰ ਭੇਜਿਆ ਸੀ ਅਤੇ ਕੇਂਦਰ ਸਰਕਾਰ ਤੋਂ ਪ੍ਰਵਾਨਗੀ ਮਿਲਣ ‘ਤੇ ਗੁਪਤਾ ਨੂੰ ਪੰਜਾਬ ਡੀਜੀਪੀ ਨਿਯੁਕਤ ਕੀਤਾ ਗਿਆ ਸੀ, ਜਿਸ ਨੂੰ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਅਤੇ ਡੀ. ਜੀ. ਪੀ. ਚੱਟੋਪਾਧਿਆਏ ਨੇ ਕੈਟ ‘ਚ ਚੁਣੌਤੀ ਦਿੱਤੀ ਸੀ। ਸਾਰੀਆਂ ਧਿਰਾਂ ਨੂੰ ਸੁਣਨ ਉਪਰੰਤ ਕੈਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਅੱਜ ਫ਼ੈਸਲਾ ਸੁਣਾਉਂਦਿਆਂ ਮੁਸਤਫ਼ਾ ਤੇ ਚੱਟੋਪਾਧਿਆਏ ਦੀਆਂ ਅਰਜ਼ੀਆਂ ਨੂੰ ਮਨਜ਼ੂਰ ਕਰਦਿਆਂ ਕੈਟ ਨੇ ਗੁਪਤਾ ਦੀ ਨਿਯੁਕਤੀ ਦਾ ਹੁਕਮ ਰੱਦ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਹੀ ਹਨ। ਉਨ੍ਹਾਂ ਕਿਹਾ ਕਿ ਕੈਟ, ਯੂ.ਪੀ.ਐੱਸ.ਸੀ ਅਤੇ ਹੋਰ ਅਧਿਕਾਰੀਆਂ ਦਰਮਿਆਨ ਚੱਲ ਰਹੇ ਇਸ ਮਾਮਲੇ ਨੂੰ ਸੁਲਝਾਇਆ ਜਾਣਾ ਚਾਹੀਦਾ ਹੈ।

Check Also

ਆਮ ਆਦਮੀ ਪਾਰਟੀ ਪੰਜਾਬ ’ਚ ਬਦਲ ਸਕਦੀ ਹੈ ਆਪਣੇ ਉਮੀਦਵਾਰ : ਸੁਨੀਲ ਜਾਖੜ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ …