ਵਿਰੋਧੀ ਪਾਰਟੀਆਂ ਨੇ ਸਦਨ ਵਿਚ ਕੀਤਾ ਹੰਗਾਮਾ
ਚੰਡੀਗੜ੍ਹ/ਬਿਊਰੋ ਨਿਊਜ਼
ਪੱਤਰਕਾਰ ਪਰਮਿੰਦਰ ਸਿੰਘ ਬਰਿਆਣਾ ਖਿਲਾਫ ਅੱਜ ਪੰਜਾਬ ਵਿਧਾਨ ਸਭਾ ‘ਚ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਅਤੇ ਜਿਸ ਦੇ ਚਲਦਿਆਂ ਸਦਨ ‘ਚ ਹੰਗਾਮਾ ਹੋਇਆ। ਬਰਿਆਣਾ ‘ਤੇ ਪੰਜਾਬ ਵਿਧਾਨ ਸਭਾ ਦੀ ਮਰਿਆਦਾ ਦੀ ਉਲੰਘਣਾ ਦੇ ਇਲਜ਼ਾਮ ਲਾਏ ਗਏ ਹਨ। ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਰਿਪੋਰਟ ਪੇਸ਼ ਕੀਤੀ =ਨੂੰૼ, ਜਿਸ ‘ਚ ਬਰਿਆਣਾ ਖਿਲਾਫ ਐਫ.ਆਈ.ਆਰ ਦਰਜ ਕਰਨ ਅਤੇ ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਗਈ ਹੈ। ਧਿਆਨ ਰਹੇ ਕਿ ਬਰਿਆਣਾ ਵੱਲੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨਾਲ ਇੱਕ ਟੀ ਵੀ ਇੰਟਰਵਿਊ ਕੀਤੀ ਗਈ ਸੀ ਜਿਸ ‘ਤੇ ਇਤਰਾਜ਼ ਜਤਾਉਂਦਿਆਂ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਵੱਲੋਂ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਸ਼ਿਕਾਇਤ ਕੀਤੀ ਗਈ ਸੀ। ਇਸ ਨੂੰ ਲੈ ਕੇ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਵੱਲੋਂ ਸਦਨ ‘ਚ ਕਾਂਗਰਸ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਵਾਕ ਆਊਟ ਵੀ ਕੀਤਾ। ਵਿਰੋਧੀ ਧਿਰਾਂ ਦਾ ਕਹਿਣਾ ਸੀ ਕਿ ਸਰਕਾਰ ਪ੍ਰੈੱਸ ਦੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਜ਼ਿਕਰਯੋਗ ਹੈ ਕਿ ਬਰਿਆਣਾ ਸਰਕਾਰੀ ਅਧਿਆਪਕ ਹਨ ਤੇ ਉਹ ਨਾਲ ਪੱਤਰਕਾਰੀ ਵੀ ਕਰਦੇ ਰਹੇ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …