Breaking News
Home / ਭਾਰਤ / ਜੰਮੂ ਕਸ਼ਮੀਰ ਦੇ ਸ਼ੋਪੀਆ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

ਜੰਮੂ ਕਸ਼ਮੀਰ ਦੇ ਸ਼ੋਪੀਆ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

ਹਿਜਬੁਲ ਦੇ 3 ਖਤਰਨਾਕ ਅੱਤਵਾਦੀ ਮਾਰ ਮੁਕਾਏ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਸ਼ੋਪੀਆ ਵਿਚ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਹਿਜ਼ਬੁਲ ਮੁਜਾਹਦੀਨ ਦੇ 3 ਖਤਰਨਾਕ ਅੱਤਵਾਦੀਆਂ ਨੂੰ ਮਾਰ ਮੁਕਾਇਆ। ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਵੀ ਡੋਡਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਵਿਚ ਹਿਜ਼ਬੁਲ ਦਾ ਚੋਟੀ ਦਾ ਅੱਤਵਾਦੀ ਹਾਰੂਨ ਹਾਫਿਜ਼ ਮਾਰ ਦਿੱਤਾ ਸੀ। ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਅੱਜ ਸ਼ੋਪੀਆ ਵਿਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਜਿਨ੍ਹਾਂ ਵਿਚ ਇਕ ਕਮਾਂਡਰ ਵਸੀਮ ਅਹਿਮਦ ਬਾਨੀ ਵੀ ਸ਼ਾਮਲ ਹੈ, ਜੋ ਘਾਟੀ ਵਿਚ 2017 ਤੋਂ ਸਰਗਰਮ ਸੀ ਅਤੇ ਉਸ ਖਿਲਾਫ 19 ਮਾਮਲੇ ਦਰਜ ਸਨ। ਬਾਨੀ ‘ਤੇ ਚਾਰ ਨਾਗਰਿਕਾਂ ਅਤੇ ਚਾਰ ਪੁਲਿਸ ਕਰਮਚਾਰੀਆਂ ਦੀ ਹੱਤਿਆ ਦਾ ਆਰੋਪ ਹੈ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਦਿਲਬਾਗ ਸਿੰਘ ਨੇ ਮੁਅਤਲ ਡੀਐਸਪੀ ਦਵਿੰਦਰ ਸਿੰਘ ਸਬੰਧੀ ਕਿਹਾ ਕਿ ਉਸਦਾ ਮਾਮਲਾ ਐਨ.ਆਈ.ਏ. ਨੂੰ ਭੇਜਿਆ ਜਾ ਚੁੱਕਾ ਹੈ ਅਤੇ ਉਨ੍ਹਾਂ ਇਸ ਸਬੰਧੀ ਹੋਰ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …