ਕਿਹਾ, ਘੁਟਾਲੇ ਦੀਆਂ ਜੜ੍ਹਾਂ ਮੁੱਖ ਮੰਤਰੀ ਦੇ ਘਰ ਤੋਂ ਸ਼ੁਰੂ ਹੁੰਦੀਆਂ ਹਨ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿੱਚ ਹੋਏ ਨੌਕਰੀ ਘੁਟਾਲੇ ਦੇ ਮੁੱਦੇ ਉੱਤੇ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਤਾਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉੱਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਇਸ ਘੁਟਾਲੇ ਦੀਆਂ ਜੜ੍ਹਾਂ ਮੁੱਖ ਮੰਤਰੀ ਦੇ ਘਰ ਤੋਂ ਸ਼ੁਰੂ ਹੁੰਦੀਆਂ ਹਨ। ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਇਸ ਗੱਲ ਦਾ ਪ੍ਰਗਟਾਵਾ ਕੀਤਾ। ਯਾਦ ਰਹੇ ਕਿ ਕਥਿਤ ਭਰਤੀ ਘੁਟਾਲੇ ਵਿੱਚ ਹੁਣ ਤੱਕ ਜੋ ਗ੍ਰਿਫ਼ਤਾਰੀ ਹੋਈਆਂ ਹਨ, ਉਨ੍ਹਾਂ ਵਿੱਚ ਜ਼ਿਆਦਾਤਰ ਲੰਬੀ, ਮਲੋਟ ਦੇ ਅਕਾਲੀ ਆਗੂ ਹਨ।
ਕਾਂਗਰਸ ਦੇ ਚੋਣ ਮੈਨੀਫੈਸਟੋ ਦੀ ਗੱਲ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਕਿ ਮੌਜੂਦਾ ਸਰਕਾਰ ਵੱਲੋਂ ਬਿਮਾਰ ਕੀਤੇ ਗਏ ਸੂਬੇ ਦੀ ਅਰਥ ਵਿਵਸਥਾ ਦਾ ਇਲਾਜ ਕਾਂਗਰਸ ਦਾ ਮੈਨੀਫੈਸਟੋ ਕਰੇਗਾ। ਮਨਪ੍ਰੀਤ ਬਾਦਲ ਨੇ ਆਖਿਆ ਕਿ ਕਾਂਗਰਸ ਦਾ ਮੈਨੀਫੈਸਟੋ ਸਤੰਬਰ-ਅਕਤੂਬਰ ਮਹੀਨੇ ਤੱਕ ਤਿਆਰ ਕਰ ਲਿਆ ਜਾਵੇਗਾ ਜਿਸ ਵਿੱਚ ਹਰ ਵਰਗ ਦੀ ਗੱਲ ਹੋਵੇਗੀ। ਉਨ੍ਹਾਂ ਆਖਿਆ ਕਿ ਮੌਜੂਦਾ ਸਰਕਾਰ ਤੋਂ ਹਰ ਵਰਗ ਦੁਖੀ ਹੈ।
ਸਰਕਾਰ ਧਾਰਮਿਕ ਗ੍ਰੰਥਾਂ ਦੀ ਸੁਰੱਖਿਆ ਕਰਨ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ। ਇਸ ਮੌਕੇ ਮੌਜੂਦਾ ਕਾਂਗਰਸ ਦੀ ਸੀਨੀਅਰ ਆਗੂ ਰਜਿੰਦਰ ਕੌਰ ਭੱਠਲ ਨੇ ਮੌਜੂਦਾ ਸਰਕਾਰ ਨੂੰ ਘੁਟਾਲਿਆਂ, ਗੈਂਗਸਟਰ, ਨਸ਼ਾ ਤਸਕਰਾਂ ਨੂੰ ਸ਼ਹਿ ਦੇਣ ਵਾਲੀ ਸਰਕਾਰ ਦੱਸਿਆ। ਉਨ੍ਹਾਂ ਆਖਿਆ ਕਿ ਕਾਂਗਰਸ ਦੀ ਸਰਕਾਰ ਆਉਣ ਉੱਤੇ ਇਨ੍ਹਾਂ ਸਾਰਿਆਂ ਮਾਮਲਿਆਂ ਦੀ ਜਾਂਚ ਕਰਵਾਈ ਜਾਵੇਗੀ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …