ਪਵਨ ਨੇ ਵਾਰਦਾਤ ਮੌਕੇ ਨਾਬਾਲਗ ਹੋਣ ਦਾ ਕੀਤਾ ਸੀ ਦਾਅਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਨਿਰਭਯਾ ਮਾਮਲੇ ਦੇ ਦੋਸ਼ੀ ਪਵਨ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਸ ਨੇ ਵਾਰਦਾਤ ਸਮੇਂ ਖੁਦ ਨੂੰ ਨਾਬਾਲਗ ਹੋਣ ਦਾ ਦਾਅਵਾ ਕੀਤਾ ਸੀ। ਅਦਾਲਤ ਨੇ ਕਿਹਾ ਕਿ ਇਸ ਅਰਜ਼ੀ ਵਿਚ ਕੋਈ ਨਵਾਂ ਅਧਾਰ ਨਹੀਂ ਹੈ। ਦੋਸ਼ੀ ਪਵਨ ਨੇ ਅਰਜ਼ੀ ਵਿਚ ਕਿਹਾ ਸੀ ਕਿ ਹਾਈਕੋਰਟ ਨੇ ਮੇਰੇ ਨਾਬਾਲਗ ਹੋਣ ਦੀਆਂ ਦਲੀਲਾਂ ਅਤੇ ਸਬੂਤਾਂ ਨੂੰ ਅਣਦੇਖਾ ਕਰਕੇ ਫੈਸਲਾ ਲਿਆ ਹੈ। ਪਵਨ ਦੇ ਵਕੀਲ ਨੇ ਵੀ ਕਿਹਾ ਕਿ ਵਾਰਦਾਤ ਮੌਕੇ ਪਵਨ ਦੀ ਉਮਰ 17 ਸਾਲ, 1 ਮਹੀਨਾ ਅਤੇ 20 ਦਿਨ ਸੀ। ਇਸ ਤੋਂ ਪਹਿਲਾਂ ਦੋਸ਼ੀ ਪਵਨ ਨੇ ਦਿੱਲੀ ਹਾਈਕੋਰਟ ਵਿਚ ਵੀ ਖੁਦ ਨੂੰ ਨਾਬਾਲਗ ਹੋਣ ਦਾ ਦਾਅਵਾ ਕੀਤਾ ਸੀ, ਪਰ ਹਾਈਕੋਰਟ ਨੇ ਇਨ੍ਹਾਂ ਤੱਥਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਅਤੇ ਹੁਣ ਸੁਪਰੀਮ ਕੋਰਟ ਨੇ ਵੀ ਪਵਨ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ। ਧਿਆਨ ਰਹੇ ਕਿ ਨਿਰਭਯਾ ਮਾਮਲੇ ਦੇ ਚਾਰਾਂ ਦੋਸ਼ੀਆਂ ਨੂੰ ਹੁਣ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਣੀ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …