-3 C
Toronto
Monday, December 22, 2025
spot_img
Homeਭਾਰਤਜੇ.ਪੀ. ਨੱਡਾ ਭਾਜਪਾ ਦੇ 11ਵੇਂ ਰਾਸ਼ਟਰੀ ਪ੍ਰਧਾਨ ਬਣੇ

ਜੇ.ਪੀ. ਨੱਡਾ ਭਾਜਪਾ ਦੇ 11ਵੇਂ ਰਾਸ਼ਟਰੀ ਪ੍ਰਧਾਨ ਬਣੇ

ਭਾਜਪਾ ਲੀਡਰਸ਼ਿਪ ਨੇ ਨੱਡਾ ਨੂੰ ਦਿੱਤੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਜੇ.ਪੀ. ਨੱਡਾ ਸਰਬਸੰਮਤੀ ਨਾਲ ਭਾਜਪਾ ਦੇ 11ਵੇਂ ਰਾਸ਼ਟਰੀ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਤਹਿਤ ਅੱਜ ਪਾਰਟੀ ਦੇ ਮੁੱਖ ਦਫਤਰ ਵਿਚ ਇਸ ਅਹੁਦੇ ਲਈ ਨਾਮਜ਼ਦਗੀ ਦਾਖਲ ਕੀਤੀ ਸੀ ਅਤੇ ਉਨ੍ਹਾਂ ਦੇ ਮੁਕਾਬਲੇ ਕੋਈ ਵੀ ਉਮੀਦਵਾਰ ਸਾਹਮਣੇ ਨਹੀਂ ਆਇਆ। ਉਹ ਅਮਿਤ ਸ਼ਾਹ ਤੋਂ ਬਾਅਦ ਦੂਜੇ ਅਜਿਹੇ ਆਗੂ ਹਨ, ਜਿਨ੍ਹਾਂ ਨੂੰ ਉਤਰ ਪ੍ਰਦੇਸ਼ ਵਿਚ ਸਫਲਤਾ ਤੋਂ ਬਾਅਦ ਪਾਰਟੀ ਦੀ ਕਮਾਨ ਸੌਂਪੀ ਗਈ ਹੈ। ਨੱਡਾ ਨੂੰ ਮੋਦੀ ਅਤੇ ਅਮਿਤ ਸ਼ਾਹ ਤੋਂ ਇਲਾਵਾ ਸੰਘ ਦੇ ਕਰੀਬੀ ਮੰਨਿਆ ਜਾਂਦਾ ਹੈ। ਧਿਆਨ ਰਹੇ ਕਿ ਸ਼ਾਹ ਦੇ ਕੇਂਦਰੀ ਮੰਤਰੀ ਬਣਨ ਤੋਂ ਬਾਅਦ ਨੱਡਾ ਨੂੰ 19 ਜੂਨ 2019 ਨੂੰ ਕਾਰਜਕਾਰੀ ਪ੍ਰਧਾਨ ਦੇ ਤੌਰ ‘ਤੇ ਜ਼ਿੰਮੇਵਾਰੀ ਸੌਂਪੀ ਗਈ ਸੀ। ਭਾਜਪਾ ਪ੍ਰਧਾਨ ਬਣਨ ‘ਤੇ ਨੱਡਾ ਨੂੰ ਮੋਦੀ, ਸ਼ਾਹ, ਰਾਜਨਾਥ ਅਤੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਨੇ ਵਧਾਈ ਦਿੱਤੀ ਹੈ।

RELATED ARTICLES
POPULAR POSTS