ਅਕਾਲੀ ਦਲ ਵਾਲੇ ਕਾਂਗਰਸੀਆਂ ‘ਤੇ ਮੜ੍ਹਨ ਲੱਗੇ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਬਹਿਬਲ ਕਲਾਂ ਦੇ ਸਾਬਕਾ ਸਰਪੰਚ ਦੀ ਹੋਈ ਮੌਤ ਤੋਂ ਬਾਅਦ ਹੁਣ ਸਿਆਸਤ ਵੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਖ਼ਿਲਾਫ ਮੁਕੱਦਮਾ ਦਰਜ ਕੀਤਾ ਜਾਵੇ। ਪੀੜਤ ਪਰਿਵਾਰ ਨੇ ਖੁਲਾਸਾ ਕੀਤਾ ਹੈ ਕਿ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੇ ਮੁੱਖ ਗਵਾਹ ਦੀ ਮੌਤ ਦਾ ਕਾਰਨ ਕਾਂਗਰਸੀ ਆਗੂ ਹੀ ਸਨ। ਕਾਂਗੜ ਅਤੇ ਢਿੱਲੋਂ ਦੀ ਨਿੰਦਾ ਕਰਦਿਆਂ ਇਨ੍ਹਾਂ ‘ਤੇ ਮੁਕੱਦਮਾ ਦਰਜ ਕਰਨ ਲਈ ਆਖਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਰੋਮਾਣਾ ਨੇ ਕਿਹਾ ਕਿ ਇਨ੍ਹਾਂ ਦੋਵਾਂ ਕਾਂਗਰਸੀ ਆਗੂਆਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਸੁਰਜੀਤ ਸਿੰਘ ਦੀ ਮੌਤ ਪਿੱਛੇ ਸਾਜਿਸ਼ ਦਾ ਪਰਦਾਫਾਸ਼ ਕਰਨ ਲਈ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …