ਪਰਿਵਾਰ ਵਾਲਿਆਂ ਦਾ ਕਹਿਣਾ – ਸਿਆਸੀ ਦਬਾਅ ਕਰਕੇ ਗਈ ਜਾਨ
ਫਰੀਦਕੋਟ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਅਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਦੀ ਲੰਘੇ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਸਬੰਧੀ ਸੁਰਜੀਤ ਸਿੰਘ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਸ ਦੀ ਮੌਤ ਸਿਆਸੀ ਦਬਾਅ ਦੇ ਚੱਲਦਿਆਂ ਹੋਈ ਹੈ। ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਉਸਦੇ ਪਤੀ ਕੋਲੋਂ ਜ਼ਬਰਦਸਤੀ ਬਿਆਨ ਲਏ ਗਏ ਅਤੇ ਉਸਦੇ ਪਤੀ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ। ਉਨ੍ਹਾਂ ਨੇ ਆਪਣੇ ਪਤੀ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਕਾਰਵਾਈ ਦੀ ਮੰਗ ਵੀ ਕੀਤੀ। ਮ੍ਰਿਤਕ ਦੇ ਪੁੱਤਰ ਲਖਵਿੰਦਰ ਸਿੰਘ ਨੇ ਦੱਸਿਆ ਜਦੋਂ ਬਹਿਬਲ ਕਲਾਂ ਗੋਲੀ ਕਾਂਡ ਹੋਇਆ ਸੀ, ਉਸ ਸਮੇਂ ਉਨ੍ਹਾਂ ਦੇ ਪਿਤਾ ਵੀ ਘਟਨਾ ਸਥਾਨ ‘ਤੇ ਮੌਜੂਦ ਸਨ। ਜਾਂਚ ਦੌਰਾਨ ਇਕ ਵੀਡੀਓ ਵਿਚ ਉਨ੍ਹਾਂ ਦਾ ਚਿਹਰਾ ਸਾਹਮਣੇ ਆਉਣ ਤੋਂ ਬਾਅਦ ਜਸਟਿਸ ਰਣਜੀਤ ਸਿੰਘ ਕਮਿਸ਼ਨ ਕੋਲ ਉਨ੍ਹਾਂ ਦੇ ਬਿਆਨ ਦਰਜ ਹੋਏ ਸਨ ਅਤੇ ਉਨ੍ਹਾਂ ਨੂੰ ਸਕਿਉਰਿਟੀ ਵੀ ਮਿਲੀ ਹੋਈ ਸੀ। ਮ੍ਰਿਤਕ ਦੀ ਪਤਨੀ ਨੇ ਪਿੰਡ ਦੇ ਹੀ ਇਕ ਕਾਂਗਰਸੀ ਆਗੂ ‘ਤੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਵੀ ਆਰੋਪ ਲਗਾਇਆ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …