ਮੀਡੀਆ ਤੋਂ ਬਣਾਈ ਰੱਖੀ ਦੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ। ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਮੀਟਿੰਗ ਅੱਧਾ ਘੰਟਾ ਚੱਲੀ ਅਤੇ ਉਨ੍ਹਾਂ ਦੇ ਨਾਲ ਸੁਨੀਲ ਜਾਖੜ ਵੀ ਮੌਜੂਦ ਸਨ। ਜਾਣਕਾਰੀ ਮਿਲੀ ਰਹੀ ਹੈ ਕਿ ਕੈਪਟਨ ਅਮਰਿੰਦਰ ਨੇ ਪ੍ਰਤਾਪ ਬਾਜਵਾ ਦਾ ਮੁੱਦਾ ਵੀ ਸੋਨੀਆ ਗਾਂਧੀ ਕੋਲ ਉਠਾਇਆ ਅਤੇ ਮੰਤਰੀ ਮੰਡਲ ਦੇ ਵਿਸਥਾਰ ਉੱਤੇ ਵੀ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਬਗਾਵਤ ਦਾ ਝੁੰਡਾ ਚੁੱਕਿਆ ਹੈ।
Check Also
ਭਾਖੜਾ ਡੈਮ ‘ਤੇ ਕੇਂਦਰ ਸਰਕਾਰ ਦਾ ਕੰਟਰੋਲ, ਕੇਂਦਰੀ ਬਲਾਂ ਦੀ ਹੋਵੇਗੀ ਤਾਇਨਾਤੀ
ਬੀਬੀਐੱਮਬੀ ਚੁੱਕੇਗਾ ਸਾਰਾ ਖਰਚ; ਹਰਿਆਣਾ ਨੇ ਕੇਂਦਰ ‘ਤੇ ਬਣਾਇਆ ਸੀ ਦਬਾਅ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ …