ਦਿੱਲੀ ਚੋਣਾਂ ਲਈ ਰਸਤੇ ਹੋ ਗਏ ਵੱਖ-ਵੱਖ
ਨਵੀਂ ਦਿੱਲੀ/ਬਿਊਰੋ ਨਿਊਜ਼
ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚ ਲੰਬੇ ਸਮੇਂ ਤੋਂ ਚੱਲ ਰਿਹਾ ਗਠਜੋੜ ਹੁਣ ਟੁੱਟਣ ਦੇ ਰਾਹ ਪੈ ਗਿਆ। ਆਉਂਦੀ 8 ਫਰਵਰੀ ਨੂੰ ਦਿੱਲੀ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਅਤੇ ਭਾਜਪਾ ਦੇ ਰਾਹ ਵੱਖ-ਵੱਖ ਹੋ ਗਏ ਹਨ। ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਇਸ ਸਬੰਧੀ ਕਿਹਾ ਕਿ ਜੇਕਰ ਸਮਝੌਤਾ ਹੁੰਦਾ ਹੈ ਤਾਂ ਉਹ ਚਾਰ ਸੀਟਾਂ ‘ਤੇ ਚੋਣ ਲੜਨਗੇ। ਉਨ੍ਹਾਂ ਮੰਨਿਆ ਕਿ ਦਿੱਲੀ ‘ਚ ਭਾਜਪਾ ਨਾਲ ਗਠਜੋੜ ਸਬੰਧੀ ਸਾਡੀ ਗੱਲਬਾਤ ਰੁਕ ਗਈ ਹੈ ਤੇ ਅਸੀਂ ਆਪਣੇ ਵਰਕਰਾਂ ਨੂੰ ਚੋਣ ਲੜਨ ਲਈ ਕਹਿ ਦਿੱਤਾ ਹੈ। ਧਿਆਨ ਰਹੇ ਕਿ ਭਲਕੇ ਦਿੱਲੀ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ।
ਉਧਰ ਦੂਜੇ ਪਾਸੇ ਦਿੱਲੀ ਭਾਜਪਾ ਦੇ ਪ੍ਰਧਾਨ ਮਨੀਸ਼ ਤਿਵਾੜੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀਆਂ ਸੀਟਾਂ ਤੈਅ ਹੋ ਗਈਆਂ ਹਨ। ਇਸ ਵਿੱਚ ਅਕਾਲੀ ਦਲ ਦਾ ਕਿਤੇ ਨਾਮ ਨਹੀਂ। ਇਸ ਤੋਂ ਪਹਿਲਾਂ ਹਰਿਆਣਾ ਵਿੱਚ ਵੀ ਬੀਜੇਪੀ ਤੇ ਅਕਾਲੀ ਦਲ ਦੀ ਗੱਲ਼ ਨਹੀਂ ਬਣੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਦੀ ਚੋਣ ਮੌਕੇ ਵੀ ਅਕਾਲੀ ਦਲ ਨਾਲੋਂ ਭਾਜਪਾ ਦੇ ਤੋੜ ਵਿਛੋੜੇ ਦੀ ਗੱਲ ਸਾਹਮਣੇ ਆਈ ਸੀ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …