ਆਪਸੀ ਲੜਾਈ ਵਿਚ 3 ਨੌਜਵਾਨਾਂ ਦੀ ਚਲੀ ਗਈ ਸੀ ਜਾਨ
ਚੰਡੀਗੜ੍ਹ/ਬਿਊਰੋ ਨਿਊਜ਼
ਇੰਗਲੈਂਡ ਦੀ ਰਾਜਧਾਨੀ ਲੰਡਨ ‘ਚ ਨੌਜਵਾਨਾਂ ਦੇ ਦੋ ਧੜਿਆਂ ‘ਚ ਹੋਈ ਆਪਸੀ ਲੜਾਈ ਦੌਰਾਨ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕਪੂਰਥਲਾ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਸਨ। ਇਹ ਝਗੜਾ ਰੇਡਬ੍ਰਿਜ ਦੇ ਸੇਵਨ ਕਿੰਗਸ ਇਲਾਕੇ ‘ਚ ਲੰਘੇ ਐਤਵਾਰ ਰਾਤ ਨੂੰ ਹੋਇਆ ਸੀ। ਮ੍ਰਿਤਕਾਂ ਦੀ ਪਹਿਚਾਣ ਪਟਿਆਲਾ ਦੇ ਗ੍ਰੀਨ ਪਾਰਕ ਕਾਲੋਨੀ ‘ਚ ਰਹਿਣ ਵਾਲੇ ਹਰਿੰਦਰ ਕੁਮਾਰ, ਕਪੂਰਥਲਾ ਜ਼ਿਲ੍ਹੇ ਦੇ ਪਿੰਡ ਜੱਟਾ ਦੀ ਸਰਾਂ ਦਾ ਬਲਜੀਤ ਸਿੰਘ ਅਤੇ ਤੀਜੇ ਨੌਜਵਾਨ ਦਾ ਨਾਮ ਮਲਕੀਤ ਸਿੰਘ ਹੈ। ਇਸ ਮਾਮਲੇ ਵਿਚ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਨੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਭਗਵੰਤ ਮਾਨ ਤੇ ਸਰਬਤ ਦਾ ਭਲਾ ਟਰਸਟ ਦੇ ਮੁਖੀ ਡਾ. ਐਸਪੀ ਓਬਰਾਏ ਨੂੰ ਅਪੀਲ ਕੀਤੀ ਹੈ ਕਿ ਕਾਤਲਾਂ ਨੂੰ ਸਖਤ ਸਜ਼ਾ ਦਿਵਾਉਣ ਵਿਚ ਮਦਦ ਕਰਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …